Thu, Apr 25, 2024
Whatsapp

ਲੁਧਿਆਣਾ ਵਿਖੇ ਟ੍ਰੈਫਿਕ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

Written by  Shanker Badra -- May 26th 2020 06:02 PM
ਲੁਧਿਆਣਾ ਵਿਖੇ ਟ੍ਰੈਫਿਕ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਲੁਧਿਆਣਾ ਵਿਖੇ ਟ੍ਰੈਫਿਕ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਲੁਧਿਆਣਾ ਵਿਖੇ ਟ੍ਰੈਫਿਕ ਪੁਲਿਸ ਦੀ ਮਹਿਲਾ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ:ਲੁਧਿਆਣਾ : ਲੁਧਿਆਣਾ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਮਹਿਲਾ ਕਾਂਸਟੇਬਲ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾਂ ਆਪਣੇ ਪਿੱਛੇ ਇਕ ਧੀ ਅਤੇ ਇਕ ਪੁੱਤ ਛੱਡ ਗਈ ਹੈ। ਸੂਤਰਾਂ ਮੁਤਾਬਕ ਮਹਿਲਾ ਕਾਂਸਟੇਬਲ ਦਾ ਉਸ ਦੇ ਪਤੀ ਨਾਲ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਆਪਣੇ ਬੇਟੇ ਗੁਰਸਾਹਿਬ ਸਿੰਘ(7) ਅਤੇ ਬੇਟੀ ਸੁਖਪ੍ਰੀਤ ਕੌਰ (5) ਨਾਲ ਪਤੀ ਤੋਂ ਅਲੱਗ ਪੁਲਿਸ ਕੁਆਰਟਰ ਵਿਚ ਰਹਿ ਰਹੀ ਸੀ। ਕਮਲਜੀਤ ਕੌਰ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ। ਇਸ ਮਾਮਲੇ ਸਬੰਧੀ ਐਸ.ਐਚ.ਓ. ਜਰਨੈਲ ਸਿੰਘ ਨੇ ਦੱਸਿਆ ਕਿ ਕਮਲਜੀਤ ਆਪਣੇ ਪਤੀ ਦੇ ਨਾਲ ਤਲਾਕ ਨੂੰ ਲੈ ਕੇ ਕਾਫੀ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ। -PTCNews


Top News view more...

Latest News view more...