ਮੁੱਖ ਖਬਰਾਂ

ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਈ ਗੋਲੀਬਾਰੀ , ਦੋ ਲੋਕਾਂ ਦੀ ਮੌਤ

By Shanker Badra -- July 03, 2019 3:07 pm -- Updated:Feb 15, 2021

ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਈ ਗੋਲੀਬਾਰੀ , ਦੋ ਲੋਕਾਂ ਦੀ ਮੌਤ:ਲਾਹੌਰ : ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਹਵਾਈ ਅੱਡਾ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਦੋ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।ਦੋਹਾਂ ਦੀ ਪਹਿਚਾਣ ਅਰਸ਼ਦ ਅਤੇ ਸ਼ਾਨ ਦੇ ਰੂਪ 'ਚ ਹੋਈ ਹੈ।

Lahore Allama Iqbal International Airport Firing, two people death ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਈ ਗੋਲੀਬਾਰੀ , ਦੋ ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਹਮਲਾਵਰ ਟੈਕਸੀ ਰਾਹੀਂ ਹਵਾਈ ਅੱਡੇ ਪਹੁੰਚਿਆ। ਜਦੋਂ ਯਾਤਰੀ ਅਰਾਈਵਲ ਗੇਟ ਤੋਂ ਬਾਹਰ ਆ ਰਹੇ ਸਨ ਤਾਂ ਬੰਦੂਕਧਾਰੀ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।ਫਿਲਹਾਲ ਪੁਲਿਸ ਨੇ ਕਿਸੇ ਵੀ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਖਾਰਜ ਕਰ ਦਿੱਤਾ ਹੈ।

Lahore Allama Iqbal International Airport Firing, two people death ਲਾਹੌਰ ਦੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਈ ਗੋਲੀਬਾਰੀ , ਦੋ ਲੋਕਾਂ ਦੀ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਠਿੰਡਾ ‘ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਇਸ ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਹਵਾਈ ਅੱਡੇ 'ਤੇ ਸੁਰੱਖਿਆ ਨੂੰ ਵਧਾ ਦਿੱਤਾ ਹੈ।ਏਅਰਪੋਰਟ ਤੇ ਪੁਲਿਸ ਦੀ ਭਾਰੀ ਗਿਣਤੀ 'ਚ ਪੁਲਿਸ ਬਲ ਮੌਜੂਦ ਹਨ।
-PTCNews

  • Share