Mon, Jun 16, 2025
Whatsapp

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ਵਾਸੀ ਤੋਂ ਮੰਗੀ ਫ਼ਿਰੌਤੀ

Reported by:  PTC News Desk  Edited by:  Ravinder Singh -- March 29th 2022 06:32 PM
ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ਵਾਸੀ ਤੋਂ ਮੰਗੀ ਫ਼ਿਰੌਤੀ

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ਵਾਸੀ ਤੋਂ ਮੰਗੀ ਫ਼ਿਰੌਤੀ

ਤਰਨਤਾਰਨ : ਗੈਂਗਸਸਟਰ ਲਖਬੀਰ ਸਿੰਘ ਲੰਡਾ ਨੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਧਮਕੀਆਂ ਦੇ ਕੇ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਹੈ। ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਪੰਜਾਬ ਵਿੱਚ ਵੀ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ, ਜਿਸ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਸ਼ਹਿਰ ਦੀ ਮਾਸਟਰ ਕਾਲੋਨੀ ਦੇ ਵਾਸੀ ਗੁਰਦਿਆਲ ਸਿੰਘ ਸਿੱਧੂ ਦੀ ਸ਼ਿਕਾਇਤ ਦੇ ਆਧਾਰ ਉਤੇ ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ਵਾਸੀ ਤੋਂ ਮੰਗੀ ਫ਼ਿਰੌਤੀਲੰਡਾ ਖ਼ਿਲਾਫ਼ ਅੱਜ ਤੱਕ 20 ਤੋਂ ਵੀ ਵੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ। ਪ੍ਰੋਡਿਊਸਰ ਦੇ ਤੌਰ ਉਤੇ ਮਸ਼ਹੂਰ ਤਰਨਤਾਰਨ ਵਾਸੀ ਗੁਰਦਿਆਲ ਸਿੰਘ ਸਿੱਧੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਲਖਬੀਰ ਸਿੰਘ ਲੰਡਾ ਵੱਲੋਂ ਉਸ ਨੂੰ ਵੱਖ-ਵੱਖ ਮੋਬਾਈਲਾਂ ਤੋਂ ਕਰੀਬ ਛੇ ਮਹੀਨਿਆਂ ਵਿੱਚ ਕਈ ਵਾਰ ਵ੍ਹਟਸਐਪ ਮੈਸੇਜ ਤੇ ਵਾਈਸ ਕਾਲਾਂ ਭੇਜ ਕੇ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਅਤੇ ਨਾ ਦੇਣ ਉਤੇ ਉਸ ਦੇ ਸਾਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇ ਰਿਹਾ ਹੈ। ਇਸ ਕਾਰਨ ਉਨ੍ਹਹਾਂ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ। ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ਵਾਸੀ ਤੋਂ ਮੰਗੀ ਫ਼ਿਰੌਤੀਹਰੀਕੇ ਦਾ ਵਾਸੀ ਗੈਂਗਸਟਰ ਲਖਬੀਰ ਸਿੰਘ ਲੰਡਾ ਕਈ ਸੰਗੀਨ ਵਾਰਦਾਤਾਂ ਕਰ ਕੇ ਪੁਲਿਸ ਅਤੇ ਖੁਫੀਆਂ ਏਜੰਸੀਆਂ ਨੂੰ ਚਕਮਾ ਦੇ ਕੇ ਕੈਨੇਡਾ ਭੱਜਣ 'ਚ ਕਾਮਯਾਬ ਰਿਹਾ ਸੀ। ਉਸ ਨੇ ਵਿਦੇਸ਼ੀ ਬੈਂਕਾਂ ਵਿੱਚ ਕਰੋੜਾਂ ਰੁਪਏ ਜਮ੍ਹਾਂ ਕਰਵਾਏ ਹੋਏ ਹਨ। ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ਵਾਸੀ ਤੋਂ ਮੰਗੀ ਫ਼ਿਰੌਤੀਸਥਾਨਕ ਜ਼ਿਲ੍ਹਾ ਪੁਲਿਸ ਨੇ ਉਸ ਨੂੰ ਭਾਰਤ ਲੈ ਕੇ ਆਉਣ ਦੀ ਅੱਜ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ। ਉਹ ਕੈਨੇਡਾ ਵਿੱਚ ਬੈਠੇ ਸ਼ਰੇਆਮ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ ਅਤੇ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਦੀ ਧਮਕੀ ਦੇ ਰਿਹਾ ਹੈ ਅਤੇ ਪੈਸੇ ਨਾ ਦੇਣ ਦੇ ਏਵੱਜ ਵਿੱਚ ਨੁਕਸਾਨ ਪਹੁੰਚਾਉਣ ਦੀ ਧਮਕੀ ਦੇ ਰਿਹਾ ਹੈ। ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਚੁੱਕਿਆ ਮੁੱਦਾ, ਪੰਜਾਬ ਦੇ ਹੱਕਾਂ 'ਤੇ ਕੇਂਦਰ ਮਾਰ ਰਹੀ ਡਾਕਾ


Top News view more...

Latest News view more...

PTC NETWORK