ਮੁੱਖ ਖਬਰਾਂ

ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਗ੍ਰਿਫਤਾਰ

By Riya Bawa -- October 10, 2021 10:37 am -- Updated:October 10, 2021 10:37 am

Lakhimpur Case: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਐਸਆਈਟੀ ਟੀਮ ਨੇ ਬੀਤੇ ਦਿਨੀ ਆਸ਼ੀਸ਼ ਮਿਸ਼ਰਾ ਤੋਂ ਕਰੀਬ 12 ਘੰਟੇ ਪੁੱਛਗਿੱਛ ਕੀਤੀ। ਪੂਰੀ ਤਰ੍ਹਾਂ ਸਵਾਲ -ਜਵਾਬ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਨੇ ਬਹੁਤ ਸਾਰੇ ਪ੍ਰਸ਼ਨਾਂ ਦੇ ਉੱਤਰ ਨਹੀਂ ਦਿੱਤੇ।

UP police summon prime accused Ashish Mishra in Lakhimpur Kheri violence case | India News | Zee News

ਦਰਅਸਲ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਅਪਰਾਧ ਸ਼ਾਖਾ ਦੇ ਦਫਤਰ ਵਿੱਚ ਪੇਸ਼ ਹੋਏ ਸਨ। ਐਸਆਈਟੀ ਨੇ ਆਸ਼ੀਸ਼ ਮਿਸ਼ਰਾ ਤੋਂ ਤਿੰਨ ਦਰਜਨ ਤੋਂ ਵੱਧ ਪ੍ਰਸ਼ਨ ਪੁੱਛੇ। ਯੂਪੀ ਪੁਲਿਸ ਦੇ ਡੀਆਈਜੀ ਉਪੇਂਦਰ ਕੁਸ਼ਵਾਹਾ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੇ ਕਈ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਉਪੇਂਦਰ ਕੁਸ਼ਵਾਹਾ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Lakhimpur Violence: MoS Home's Son Ashish Mishra Summoned; UP Police's Probe Ongoing

ਗੌਰਤਲਬ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਸ਼ੁੱਕਰਵਾਰ ਨੂੰ ਪੁਲਸ ਨੇ ਦੂਜੀ ਨੋਟਿਸ ਜਾਰੀ ਕਰ ਪੁੱਛਗਿੱਛ ਲਈ ਸ਼ਨੀਵਾਰ ਸਵੇਰੇ 11 ਵਜੇ ਤੱਕ ਪੇਸ਼ ਹੋਣ ਦਾ ਸਮਾਂ ਦਿੱਤਾ ਸੀ।

Lakhimpur Kheri violence: UP police tightens security outside MoS Teni's house

ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਲਖੀਮਪੁਰ ਖੀਰੀ ਵਿੱਚ ਪੁਲਸ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ, ਇਸ ਲਈ ਉਨ੍ਹਾਂ ਦੇ ਘਰ ਦੇ ਬਾਹਰ ਦੂਜੀ ਨੋਟਿਸ ਲਗਾਈ ਗਈ ਸੀ। ਗ੍ਰਹਿ ਰਾਜ ਮੰਤਰੀ ਨੇ ਸ਼ੁੱਕਰਵਾਰ ਨੂੰ ਆਪਣੇ ਬੇਟੇ ਨੂੰ 'ਨਿਰਦੋਸ਼' ਦੱਸਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦਾ ਪੁੱਤਰ 'ਬਿਮਾਰ' ਹੈ ਅਤੇ ਉਹ ਸ਼ਨੀਵਾਰ ਨੂੰ ਪੁਲਸ ਦੇ ਸਾਹਮਣੇ ਪੇਸ਼ ਹੋਵੇਗਾ।

-PTC News

  • Share