Advertisment

ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ

author-image
Shanker Badra
Updated On
New Update
ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ
Advertisment
publive-image ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਲਖੀਮਪੁਰ ਖੇੜੀ ਹਿੰਸਾ 'ਤੇ ਕੱਲ੍ਹ ਤੱਕ ਸਟੇਟਸ ਰਿਪੋਰਟ ਦਾਇਰ ਕਰੇ, ਜਿਸ ਵਿੱਚ ਇੱਕ ਕੇਂਦਰੀ ਮੰਤਰੀ ਦੇ ਬੇਟੇ ਦੇ ਵਾਹਨ ਨਾਲ ਟਕਰਾਉਣ 'ਤੇ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਸਟੇਟਸ ਰਿਪੋਰਟ ਵਿੱਚ ਦੋਸ਼ੀਆਂ ਬਾਰੇ ਜਾਣਕਾਰੀ ਸ਼ਾਮਲ ਹੋਣੀ ਚਾਹੀਦੀ ਹੈ ਅਤੇ ਕੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Advertisment
publive-image ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮ੍ਰਿਤਕ ਲਵਪ੍ਰੀਤ ਸਿੰਘ ਦੀ ਮਾਂ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ, ਜਿਸ ਨੂੰ ਮਾਨਸਿਕ ਸਦਮੇ ਕਾਰਨ ਬਿਮਾਰ ਦੱਸਿਆ ਗਿਆ ਹੈ। ਸੀਜੇਆਈ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਉੱਤਰ ਪ੍ਰਦੇਸ਼ ਦੇ 2 ਵਕੀਲਾਂ ਵੱਲੋਂ ਪੱਤਰ ਲਿਖੇ ਜਾਣ ਤੋਂ ਬਾਅਦ ਖੁਦ ਨੋਟਿਸ ਲੈਂਦੇ ਹੋਏ ਸੁਣਵਾਈ ਸ਼ੁਰੂ ਕੀਤੀ। publive-image ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ ਉੱਤਰ ਪ੍ਰਦੇਸ਼ ਦੇ ਵਧੀਕ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਇਹ ਪੂਰਾ ਮਾਮਲਾ ਮੰਦਭਾਗਾ ਮੰਨਿਆ ਅਤੇ ਕਿਹਾ ਕਿ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਚਿਤ ਕਦਮ ਚੁੱਕੇ ਜਾਣਗੇ। ਪ੍ਰਸਾਦ ਨੇ ਦੱਸਿਆ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਲਈ ਇਲਾਹਾਬਾਦ ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਦੀ ਨਿਯੁਕਤੀ ਕੀਤੀ ਗਈ ਹੈ। publive-image ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ ਉੱਤਰ ਪ੍ਰਦੇਸ਼ ਸਰਕਾਰ ਨੇ ਵੀਰਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਲਖੀਮਪੁਰ ਖੇੜੀ ਵਿੱਚ ਪਿਛਲੇ ਐਤਵਾਰ ਨੂੰ ਹੋਏ ਅੱਠ ਲੋਕਾਂ ਦੀ ਮੌਤ ਦੀ ਜਾਂਚ ਲਈ ਨਿਯੁਕਤ ਕੀਤਾ ਸੀ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਕੁਮਾਰ ਅਵਸਥੀ ਨੇ ਕਿਹਾ ਕਿ ਇੱਕ ਮੈਂਬਰੀ ਕਮਿਸ਼ਨ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨੀ ਹੋਵੇਗੀ। publive-image ਲਖੀਮਪੁਰ ਖੇੜੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਲਖੀਮਪੁਰ ਦੌਰੇ ਤੋਂ ਪਹਿਲਾਂ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਦੋਸ਼ ਹੈ ਕਿ ਇਸ ਘਟਨਾ ਵਿੱਚ ਇੱਕ ਐਸਯੂਵੀ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ।ਬਾਅਦ ਵਿੱਚ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇੱਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦੋਂ ਕਿ ਇੱਕ ਸਥਾਨਕ ਪੱਤਰਕਾਰ ਵੀ ਹਿੰਸਾ ਦੌਰਾਨ ਆਪਣੀ ਜਾਨ ਗੁਆ ​​ਬੈਠਾ। -PTCNews publive-image-
supreme-court uttar-pradesh up-government status-report lakhimpur-kheri-incident lakhimpur-kheri-updates
Advertisment

Stay updated with the latest news headlines.

Follow us:
Advertisment