ਮੁੱਖ ਖਬਰਾਂ

Lakhimpur Kheri Clash : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਸਮੇਤ 14 ਲੋਕਾਂ ਖਿਲਾਫ FIR ਦਰਜ

By Shanker Badra -- October 04, 2021 10:22 am

ਯੂਪੀ : ਯੂਪੀ ਪੁਲਿਸ (UP Police) ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Kheri Violence) ਵਿੱਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ (Ajay Mishra) ਦੇ ਬੇਟੇ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਯੂਪੀ ਪੁਲਿਸ ਨੇ ਇਹ ਮਾਮਲਾ ਧਾਰਾ 302, 120 ਬੀ ਅਤੇ ਹੋਰ ਧਾਰਾਵਾਂ ਦੇ ਤਹਿਤ ਦਰਜ ਕੀਤਾ ਹੈ।

Lakhimpur Kheri Clash : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਸਮੇਤ 14 ਲੋਕਾਂ ਖਿਲਾਫ FIR ਦਰਜ

ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਕਿਸਾਨ ਨੇਤਾਵਾਂ ਨੇ ਐਤਵਾਰ ਨੂੰ ਜ਼ਿਲੇ ਵਿੱਚ ਹਿੰਸਾ ਵਿੱਚ ਕਥਿਤ ਸ਼ਮੂਲੀਅਤ ਦੇ ਲਈ ਰਾਜ ਮੰਤਰੀ ਮਿਸ਼ਰਾ ਅਤੇ ਉਸਦੇ ਬੇਟੇ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਟਿਕੈਤ ਨੇ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਕਥਿਤ ਵੀਡੀਓ' ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੁਆਰਾ ਕੀਤੀ ਗਈ ਕੁਝ ਟਿੱਪਣੀਆਂ ਦੇ ਬਾਰੇ 'ਚ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ।

Lakhimpur Kheri Clash : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਸਮੇਤ 14 ਲੋਕਾਂ ਖਿਲਾਫ FIR ਦਰਜ

ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਦੇ ਖਿਲਾਫ ਤਿਕੋਨੀਆ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦੋਸ਼ ਲਗਾਇਆ ਗਿਆ ਹੈ ਕਿ ਜਦੋਂ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਗਏ ਸਨ ਤਾਂ ਉਸੇ ਸਮੇਂ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਦੇ ਕਾਫਲੇ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਚਾਰ ਕਿਸਾਨ ਮਾਰੇ ਗਏ, ਜਦੋਂ ਕਿ ਹਿੰਸਾ ਵਿੱਚ ਕੁੱਲ ਅੱਠ ਲੋਕਾਂ ਦੀ ਜਾਨ ਚਲੀ ਗਈ ਹੈ।

Lakhimpur Kheri Clash : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਸਮੇਤ 14 ਲੋਕਾਂ ਖਿਲਾਫ FIR ਦਰਜ

ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਬਘੇਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਨੂੰ ਹਵਾਈ ਅੱਡੇ 'ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਮੌਕੇ 'ਤੇ ਪਹੁੰਚ ਗਏ ਹਨ।ਲਖੀਮਪੁਰ ਖੇੜੀ ਲਈ ਰਵਾਨਾ ਹੋਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

Lakhimpur Kheri Clash : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਸਮੇਤ 14 ਲੋਕਾਂ ਖਿਲਾਫ FIR ਦਰਜ

ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ 'ਤੇ ਬਿਆਨ ਜਾਰੀ ਕੀਤਾ ਹੈ। ਸੀਐਮ ਯੋਗੀ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਅਤੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸੀਐਮ ਯੋਗੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਮੰਦਭਾਗੀ ਹੈ। ਸਰਕਾਰ ਇਸ ਘਟਨਾ ਦੇ ਕਾਰਨਾਂ ਦੀ ਤਹਿ ਤੱਕ ਜਾ ਕੇ ਘਟਨਾ ਵਿੱਚ ਸ਼ਾਮਲ ਤੱਤਾਂ ਨੂੰ ਬੇਨਕਾਬ ਕਰੇਗੀ।
-PTCNews

  • Share