ਮੁੱਖ ਖਬਰਾਂ

ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

By Jasmeet Singh -- February 10, 2022 2:03 pm -- Updated:February 10, 2022 2:05 pm

ਲਖਨਊ: ਉੱਤਰ ਪ੍ਰਦੇਸ਼ ਚੋਣਾਂ 2022 ਦੇ ਮੱਦੇਨਜ਼ਰ ਘਟਨਾਵਾਂ ਦੇ ਇੱਕ ਵੱਡੇ ਮੋੜ ਵਿੱਚ, ਲਖੀਮਪੁਰ ਖੀਰੀ ਹਾਦਸੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ: ਡੀਸੀ ਲੁਧਿਆਣਾ ਵਲੋਂ ਬੈਂਸ ਅਤੇ ਕੜਵਲ ਗਰੁੱਪ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ

ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੀਰੀ 'ਚ ਕਿਸਾਨਾਂ 'ਤੇ ਗੱਡੀ ਭਜਾਣ ਦਾ ਦੋਸ਼ ਸੀ। 3 ਅਕਤੂਬਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਇੱਕ ਵਾਹਨ ਨੇ ਕਥਿਤ ਤੌਰ 'ਤੇ ਕੁਚਲ ਦਿੱਤਾ ਸੀ, ਜਿਸਦੀ ਵੀਡੀਓ ਵੀ ਇੰਟਰਨੈੱਟ 'ਤੇ ਬਹੁਤ ਵਾਇਰਲ ਗਈ ਸੀ।।

ਸਥਾਨਕ ਕਿਸਾਨਾਂ ਨੇ ਲਖੀਮਪੁਰ ਖੀਰੀ ਹਿੰਸਾ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ 'ਟੇਨੀ' ਅਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਵਿੱਚ ਚਾਰ ਕਿਸਾਨਾਂ, ਇੱਕ ਸਥਾਨਕ ਪੱਤਰਕਾਰ ਅਤੇ ਤਿੰਨ ਹੋਰਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਮੱਧ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਮੰਤਰੀ ਦੇ ਕਾਫ਼ਲੇ ਦੇ ਹਿੱਸੇ ਵਜੋਂ ਇੱਕ ਵਾਹਨ ਨੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਮਾਰ ਦਿੱਤਾ।

ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਸੀ ਕਿ ਕੇਂਦਰ ਲਖੀਮਪੁਰ ਖੀਰੀ ਹਿੰਸਾ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਗਾਂਧੀ ਨੇ ਕੇਂਦਰ 'ਤੇ ਉਸ ਦਿਨ ਨਿਸ਼ਾਨਾ ਸਾਧਿਆ ਸੀ, ਜਿਸ ਦਿਨ ਉੱਤਰ ਪ੍ਰਦੇਸ਼ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ 13 ਹੋਰਾਂ ਵਿਰੁੱਧ ਇਸ ਘਟਨਾ 'ਚ ਚਾਰ ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਚਾਰਜਸ਼ੀਟ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ: ਸਿੱਧੂ ਅਤੇ ਆਸ਼ੂ ਦੇ ਖ਼ਿਲਾਫ਼ ਚੋਣ ਮੈਦਾਨ 'ਚ ਉੱਤਰਿਆ ਬਰਖ਼ਾਸਤ ਡੀਐਸਪੀ

ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ "ਭਾਰਤ ਗਵਾਹ ਹੈ ਕਿ ਪੂਰੇ ਦੇਸ਼ ਨੇ 5,000 ਪੰਨਿਆਂ ਦੀ ਚਾਰਜਸ਼ੀਟ ਦਾ ਸੱਚ ਇੱਕ ਵੀਡੀਓ ਦੇ ਰੂਪ ਵਿੱਚ ਦੇਖਿਆ ਹੈ। ਫਿਰ ਵੀ ਮੋਦੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।" ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ।

-PTC News

  • Share