ਮੁੱਖ ਖਬਰਾਂ

ਲਖੀਮਪੁਰ ਖੀਰੀ ਘਟਨਾ - ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਬਣੀ ਸਹਿਮਤੀ, ਮੰਨੀਆਂ ਇਹ ਮੰਗਾਂ

By Riya Bawa -- October 04, 2021 2:33 pm -- Updated:October 04, 2021 2:40 pm

ਲਖਨਊ- ਲਖੀਮਪੁਰ ਖੀਰੀ ਘਟਨਾ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਰੁਪਏ ਦੀ ਵਿੱਤੀ ਸਹਾਇਤਾ, ਇਕ ਮੈਂਬਰ ਨੂੰ ਨੌਕਰੀ, ਜ਼ਖਮੀਆਂ ਨੂੰ 10 ਲੱਖ ਰੁਪਏ, ਘਟਨਾ ਦੀ ਨਿਆਂਇਕ ਜਾਂਚ, ਉਤੇ ਦੋਵਾਂ ਧਿਰਾਂ ਵਿਚ ਸਮਝੌਤਾ ਹੋ ਗਿਆ ਹੈ। ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ। ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਹੈ।

ਦੂਜੇ ਪਾਸੇ ਲਖੀਮਪੁਰ ਖੀਰੀ ਘਟਨਾ ਵਿੱਚ ਪੁਲਿਸ ਨੇ ਹਿੰਸਾ ਤੋਂ ਬਾਅਦ ਵਾਇਰਲ ਹੋਏ ਵੀਡੀਓ ਤੋਂ 24 ਲੋਕਾਂ ਦੀ ਪਛਾਣ ਕੀਤੀ ਹੈ।ਇਸ ਦੇ ਨਾਲ ਹੀ ਪੁਲਿਸ ਸੱਤ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਘਟਨਾ ਵਿੱਚ ਪੁਲਿਸ ਨੇ ਕਤਲ, ਅਪਰਾਧਿਕ ਸਾਜ਼ਿਸ਼ ਸਮੇਤ ਕਈ ਧਾਰਾਵਾਂ ਦੇ ਤਹਿਤ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Uttar Pradesh: Ban on entry of Punjab residents to Lakhimpur Kheri

-PTC News

  • Share