ਲਖੀਮਪੁਰ ਖੀਰੀ ਮਾਮਲਾ: ਪ੍ਰਿਯੰਕਾ ਗਾਂਧੀ ਨੇ PM ਮੋਦੀ ਤੇ ਯੋਗੀ 'ਤੇ ਕਸਿਆ ਤੰਜ
ਨਵੀਂ ਦਿੱਲੀ- ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਵਾਰਾਨਸੀ ਪਹੁੰਚੀ। ਵਾਰਾਨਸੀ ਵਿੱਚ ਕਿਸਾਨ ਨਿਆ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਯੂਪੀ ਦੀ ਯੋਗੀ ਆਦਿੱਤਿਆਨਾਥ ਸਰਕਾਰ ਉੱਤੇ ਤਿੱਖਾ ਹਮਲਾ ਕੀਤਾ। ਪ੍ਰਿਯੰਕਾ ਨੇ ਕਿਹਾ ਕਿ ਲਖੀਮਪੁਰ ਖੇੜੀ ਮਾਮਲੇ ਵਿੱਚ ਪੀੜਤਾਂ ਦੇ ਪਰਿਵਾਰ ਪੈਸੇ ਨਹੀਂ ਸਗੋਂ ਨਿਆਂ ਚਾਹੁੰਦੇ ਹਨ ਪਰ ਪੀੜਤ ਕਿਸਾਨ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਵਿੱਚ ਨਿਆਂ ਦੀ ਕੋਈ ਉਮੀਦ ਨਹੀਂ ਹੈ।
ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਰਾਜ ਦੇ ਵਿਕਾਸ ਨੂੰ ਵੇਖਣ ਲਈ ਲਖਨਉ ਗਏ ਸਨ ਪਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਮਾਰੇ ਗਏ ਪੀੜਤਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਨਹੀਂ ਕੀਤੀ।ਕਾਂਗਰਸ ਦੇ ਜਨਰਲ ਸਕੱਤਰ ਨੇ ਇਹ ਵੀ ਦੋਸ਼ ਲਾਇਆ ਕਿ ਯੋਗੀ ਅਦਿੱਤਿਆਨਾਥ ਸਰਕਾਰ ਨੇ ਕੋਰੋਨਾ ਸਮੇਂ ਦੌਰਾਨ ਸਿਰਫ ਲੋੜਵੰਦਾਂ 'ਤੇ ਕਾਰਵਾਈ ਕੀਤੀ।
ਉਨ੍ਹਾਂ ਕਿਹਾ ਕਿ ਹਾਥਰਸ ਮਾਮਲੇ ਵਿੱਚ ਵੀ ਨਿਆਂ ਨਹੀਂ ਕੀਤਾ ਗਿਆ। ਇਸ ਦੌਰਾਨ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ 'ਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਵੀ ਲਗਾਏ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫ਼ੇ ਤੱਕ ਲੜਦੇ ਰਹਾਂਗੇ। ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਪੀੜਤ ਕਿਸਾਨ ਪਰਿਵਾਰਾਂ ਨੂੰ ਯੋਗੀ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ।
-PTC News