Sat, Apr 27, 2024
Whatsapp

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰ

Written by  Ravinder Singh -- March 04th 2022 05:28 PM
ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰ

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰ

ਨਵੀਂ ਦਿੱਲੀ : ਕਿਸਾਨ ਅੰਦੋਲਨ ਸਮੇਂ ਲਖੀਮਪੁਰ ਵਿਖੇ ਵਾਪਰੀ ਘਟਨਾ ਵਿੱਚ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ 11 ਮਾਰਚ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ। ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਪੰਜਾਬ ਰਾਜ ਭਵਨ ਦੇ ਬਾਹਰ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਧਰਨਾ ਦੇ ਰਹੇ ਹਨ। ਇਹ ਧਰਨਾ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੇ ਜਾਣ ਵਿਰੁੱਧ ਲਗਾਇਆ ਗਿਆ ਸੀ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੇ ਜਾਣ ਖ਼ਿਲਾਫ਼ ਕਿਸਾਨਾਂ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ। ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰਚੀਫ਼ ਜਸਟਿਸ ਐਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਦਲੀਲ ਦਾ ਨੋਟਿਸ ਲਿਆ ਕਿ ਮਾਮਲੇ ਦੇ ਹੋਰ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਮਿਲੀ ਰਾਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਲਈ ਅਦਾਲਤ ਤੱਕ ਪਹੁੰਚ ਕਰ ਰਹੇ ਹਨ। ਚੀਫ ਜਸਟਿਸ ਨੇ ਕਿਹਾ, ‘ਮੈਂ ਇਸ ਮਾਮਲੇ ਨੂੰ 11 ਮਾਰਚ ਲਈ ਸੂਚੀਬੱਧ ਕਰ ਸਕਦਾ ਹਾਂ। ਹੋਰ ਜੱਜ ਵੀ ਮੌਜੂਦ ਹੋਣੇ ਚਾਹੀਦੇ ਹਨ।’ ਇਹ ਵੀ ਪੜ੍ਹੋ : ਈਸੇਵਾਲ ਜਬਰ-ਜਨਾਹ ਮਾਮਲਾ : ਪੰਜ ਦੋਸ਼ੀਆਂ ਨੂੰ ਉਮਰ ਕੈਦ, ਨਾਬਾਲਿਗ ਨੂੰ 20 ਸਾਲ ਕੈਦ


Top News view more...

Latest News view more...