ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ

ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ  

ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ:ਸੰਗਰੂਰ : ਪਾਕਿਸਤਾਨ ਨੇ ਬੁੱਧਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਭਾਰੀ ਗੋਲੀਬਾਰੀ ਕਰਕੇ ਅਤੇ ਮੋਰਟਾਰ ਦੇ ਗੋਲੇ ਦਾਗ਼ ਕੇ ਗੋਲੀਬਾਰੀ ਦੀ ਉਲੰਘਣਾ ਕੀਤੀ ਹੈ। ਇਸ ਦੌਰਾਨ ਹੋਈ ਗੋਲੀਬਾਰੀ ਵਿਚ ਪੰਜਾਬ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈਅਤੇ ਇਕ ਹੋਰ ਜ਼ਖਮੀ ਹੋ ਗਿਆ ਹੈ।ਸ਼ਹੀਦ ਜਵਾਨ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ  

ਇਕ ਰੱਖਿਆ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਮਨਕੋਟ ਅਤੇ ਕ੍ਰਿਸ਼ਨਾ ਘਾਟੀ ਸੈਕਟਰਾਂ ‘ਚ ਕੰਟਰੋਲ ਰੇਖਾ ਕੋਲ ਗੋਲੀਬਾਰੀ ਕਰ ਕੇ ਅਤੇ ਮੋਰਟਾਰ ਦੇ ਗੋਲੇ ਦਾਗ਼ ਕੇ ਬੁੱਧਵਾਰ ਨੂੰ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਸਮਝੌਤੇ ਦਾ ਉਲੰਘਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ।

ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ  

ਜੰਮੂ ਦੇ ਰੱਖਿਆ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕ੍ਰਿਸ਼ਨਾ ਘਾਟੀ ਵਿਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਏ ਹਨ। ਜ਼ਿਲ੍ਹਾ ਸੰਗਰੂਰ ਦੇ ਕਸਬਾ ਲੌਂਗੋਵਾਲ ਦੇ ਨੇੜਲੇ ਪਿੰਡ ਲੋਹਾਖੇੜਾ ਦੇ ਫ਼ੌਜੀ ਜਵਾਨ ਕਰਨੈਲ ਸਿੰਘ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਸ਼ਹੀਦ ਹੋ ਗਿਆ ਹੈ।

ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ  

ਜਿਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦਿੱਤੀ ਕਿ ਉਨ੍ਹਾਂ ਨੂੰ ਜੰਮੂ ਕਸ਼ਮੀਰ ਤੋਂ ਫ਼ੋਨ ਆਇਆ ਕਿ ਫ਼ੌਜੀ ਜਵਾਨ ਕਰਨੈਲ ਸਿੰਘ ਦੀ ਬੰਬ ਧਮਾਕੇ ਵਿਚ ਮੌਤ ਹੋ ਗਈ। ਜਿਸ ਕਰਕੇ ਪੂਰੇ ਇਲਾਕੇ ਵਿਚ ਮਾਹੌਲ ਗ਼ਮਗੀਨ ਬਣ ਗਿਆ। ਉਨ੍ਹਾਂ ਕਿਹਾ ਜਵਾਨ ਕਰਨੈਲ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਪਿੰਡ ਪੁੱਜਣ ‘ਤੇ ਪਿੰਡ ਲੋਹਾਖੇੜਾ ਵਿਖੇ ਕੀਤਾ ਜਾਵੇਗਾ।

ਪਾਕਿਸਤਾਨ ਨੇ ਕੰਟਰੋਲ ਰੇਖਾ ਨੇੜੇ ਕੀਤੀ ਗੋਲੀਬਾਰੀ, ਪੰਜਾਬ ਦਾ ਇੱਕ ਹੋਰ ਫ਼ੌਜੀ ਜਵਾਨ ਸ਼ਹੀਦ  

ਜਾਣਕਾਰੀ ਅਨੁਸਾਰ ਗੋਲੀਬਾਰੀ ਵਿਚ ਰਾਇਫਲਮੈਨ ਵਰਿੰਦਰ ਸਿੰਘ ਵੀ ਜ਼ਖਮੀ ਹੋਏ ਹਨ। ਜ਼ਖਮੀ ਜਵਾਨ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ। ਫਿਲਹਾਲ ਉਹਨਾਂ ਦੀ ਸਿਹਤ ਵਿਚ ਕੁਝ ਸੁਧਾਰ ਦੱਸਿਆ ਜਾ ਰਿਹਾ ਹੈ। ਫੌਜ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਵਿਚ 30 ਸਤੰਬਰ 2020 ਨੂੰ ਉਹਨਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ।
-PTCNews