ਜ਼ਮੀਨ ਖਾਤਰ ਭਰਾ ਨੇ ਆਪਣੇ ਪਿਓ ਤੇ ਪੁੱਤਾਂ ਨਾਲ ਮਿਲ ਕੇ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ

Land Dispute Due Brother Murder With his Father and son in TarnTaran
ਜ਼ਮੀਨ ਖਾਤਰ ਭਰਾ ਨੇ ਆਪਣੇ ਪਿਓ ਤੇ ਪੁੱਤਾਂ ਨਾਲ ਮਿਲ ਕੇ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ   

ਜ਼ਮੀਨ ਖਾਤਰ ਭਰਾ ਨੇ ਆਪਣੇ ਪਿਓ ਤੇ ਪੁੱਤਾਂ ਨਾਲ ਮਿਲ ਕੇ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ:ਤਰਨਤਾਰਨ : ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਬਾਕੀਪੁਰ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਭਰਾ ਨੇ  ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੇ ਸਰੀਰ ਉੱਪਰ ਗੋਲੀਆਂ ਮਾਰਨ ਦੇ ਬਾਅਦ ਵੀ ਹਮਲਾਵਰ ਉਸ ਨੂੰ ਗੋਲੀਆਂ ਮਾਰਦੇ ਰਹੇ ਸਨ।

ਇਸ ਦੌਰਾਨ ਮ੍ਰਿਤਕ ਬਲਦੇਵ ਸਿੰਘ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਜ਼ਮੀਨ ਦੀ ਵੰਡ ਨੂੰ ਲੈ ਕੇ ਬਲਦੇਵ ਸਿੰਘ ਦਾ ਆਪਣੇ ਭਰਾ ਸੁਖਦੇਵ ਸਿੰਘ ਨਾਲ ਝਗੜਾ ਚੱਲ ਰਿਹਾ ਸੀ। ਸੁਖਦੇਵ ਸਿੰਘ ਨੇ ਉਨ੍ਹਾਂ ਦੇ ਹਿੱਸੇ ਆਉਂਦੀ ਜ਼ਮੀਨ ਧੱਕੇ ਨਾਲ ਹੜੱਪ ਲਈ ਅਤੇ ਇਸ ਕੰਮ ਵਿਚ ਉਸ ਦਾ ਪਿਤਾ ਸੁਖਦੇਵ ਸਿੰਘ ਵੀ ਉਨ੍ਹਾਂ ਨਾਲ ਧੋਖਾ ਕਰ ਰਿਹਾ ਸੀ। ਇਸ ਸਬੰਧੀ ਉਨ੍ਹਾਂ ਥਾਣਾ ਸਦਰ ਤਰਨਤਾਰਨ ‘ਚ ਪਹਿਲਾਂ ਵੀ ਦਰਖ਼ਾਸਤ ਦਿੱਤੀ ਹੋਈ ਸੀ।

ਉਨ੍ਹਾਂ ਦੱਸਿਆ ਕਿ ਅੱਜ ਉਹ ਸਾਰਾ ਪਰਿਵਾਰ ਘਰ ‘ਚ ਸੀ ਤਾਂ ਸ਼ਾਮ ਕਰੀਬ 4 ਵਜੇ ਬਲਦੇਵ ਸਿੰਘ ਦਾ ਭਰਾ ਸੁਖਦੇਵ ਸਿੰਘ, ਉਸ ਦਾ ਪਿਓ ਜਗਤਾਰ ਸਿੰਘ, ਸੁਖਦੇਵ ਸਿੰਘ ਦੇ ਲੜਕੇ ਤੇ ਹੋਰ 5 ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਆ ਕੇ ਉਨ੍ਹਾਂ ਦੀ ਮਾਰ-ਕੁਟਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਲਦੇਵ ਸਿੰਘ ਨੂੰ ਕੁੱਟਮਾਰ ਕਰਕੇ ਉਸ ਨੂੰ ਧੂਹ ਕੇ ਘਰੋਂ ਬਾਹਰ ਲੈ ਗਏ ਅਤੇ ਬਾਹਰ ਲਿਜਾ ਕੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ।

ਓਧਰ ਇਸ ਮੌਕੇ ‘ਤੇ ਪਹੁੰਚੇ ਥਾਣਾ ਸਦਰ ਤਰਨਤਾਰਨ ਦੇ ਐੱਸ.ਐੱਚ.ਓ. ਮਨੋਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਾ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸ ‘ਚ ਪਿਓ-ਪੁੱਤਰਾਂ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਪਰ ਅੱਜ ਸੁਖਦੇਵ ਸਿੰਘ ਅਤੇ ਉਸ ਦੇ ਪਿਓ ਨੇ ਆਪਣੇ ਹੀ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਹੈ।
-PTCNews