ਦੇਸ਼

ਸ਼ਿਮਲਾ ਨੇੜੇ ਖਿਸਕੀ ਜ਼ਮੀਨ, ਰਾਸ਼ਟਰੀ ਹਾਈਵੇਅ - 5 ਬੰਦ

By Riya Bawa -- September 06, 2021 2:39 pm

ਸ਼ਿਮਲਾ- ਸ਼ਿਮਲਾ ਦੇ ਜਿਓਰੀ ਇਲਾਕੇ ਦੇ ਕੋਲ ਜ਼ਮੀਨ ਖਿਸਕਣ ਦੀ ਖਬਰ ਸਾਹਮਣੇ ਆਈ ਹੈ। ਇਸ ਜ਼ਮੀਨ ਖਿਸਕਣ ਕਰਕੇ ਰਾਸ਼ਟਰੀ ਹਾਈਵੇਅ - 5 ਬੰਦ ਹੋ ਗਿਆ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐਮ. ਰਾਮਪੁਰ ਅਤੇ ਇਕ ਪੁਲਿਸ ਟੀਮ ਤੈਨਾਤ ਕੀਤੀ ਹੈ।

ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਕੁੱਝ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਦਿਖਾਈ ਦੇ ਰਿਹਾ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਜ਼ਮੀਨ ਖਿਸਕਣ ਤੋਂ ਬਾਅਦ ਆਵਾਜਾਈ ਪ੍ਰਭਾਵਿਤ ਹੋਈ ਹੈ। ਹਾਈਵੇਅ ਅਥਾਰਟੀ ਦੀ ਮਸ਼ੀਨਰੀ ਸੜਕ ਨੂੰ ਬਹਾਲ ਕਰਨ ਵਿੱਚ ਰੁੱਝੀ ਹੋਈ ਹੈ।

ਗੌਰਤਲਬ ਹੈ ਕਿ ਬੀਤੇ ਦਿਨੀ ਤੋਂ ਕਿੰਨੌਰ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸ ਤੋਂ ਪਹਿਲਾਂ ਬਤਸੇਰੀ ਅਤੇ ਨਿਗੁਲਸਰੀ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ।

 

-PTC News

  • Share