ਕਰ ਤੇ ਆਬਕਾਰੀ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਰ ਤੇ ਆਬਕਾਰੀ ਵਿਭਾਗ ਵੱਲੋਂ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਗਏ ਹਨ। ਉਪ ਕਮਿਸ਼ਨਰ ਸਟੇਟ ਟੈਕਸ ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਦੇ ਕਾਡਰ ਦੇ 23 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਸ ਤੋਂ ਇਲਾਵਾ ਸਟੇਟ ਟੈਕਸ ਅਫਸਰ ਕਾਡਰ ਦੇ 96 ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਨੇ ਤੁਰੰਤ ਹੁਕਮਾਂ ਤਹਿਤ ਕਰ ਤੇ ਆਬਕਾਰੀ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਵਿੱਚ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਕਰ ਤੇ ਆਬਕਾਰੀ ਵਿਭਾਗ ਵਿੱਚ 119 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ; ਢਾਬੇ 'ਤੇ ਰੋਟੀ ਖਾਂਦੇ ਨੌਜਵਾਨਾਂ ਦੀ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ