ਨਵੀਂ ਦਿੱਲੀ: ਇਨਕਮ ਟੈਕਸ ਡਿਪਾਰਟਮੈਂਟ ਨੇ ਸਪੱਸ਼ਟੀਕਰਨ ਦੇ ਦਿੱਤਾ ਹੈ ਕਿ ਟੈਕਸ ਭਰਨ ਦੀ ਆਖਰੀ ਤਰੀਕ 'ਚ ਕੋਈ ਵਾਧਾ ਜਾਂ ਰਿਆਇਤ ਨਹੀਂ ਦਿੱਤੀ ਗਈ ਹੈ। ਜ਼ਿਕਰ-ਏ-ਖਾਸ ਹੈ ਕਿ ਟੈਕਸ ਭਰਨ ਦੀ ਆਖਰੀ ਤਰੀਕ ਅੱਜ ਭਾਵ 31 ਜੁਲਾਈ ਹੈ। ਡਿਪਾਰਟਮੈਂਟ ਨੇ ਟੈਕਸ ਦਾ ਭਗਤਾਨ ਕਰਨ ਵਾਲਿਆਂ ਨੂੰ ਸਮੇਂ ਸਿਰ ਭੁਗਤਾਨ ਕਰਨ ਦੀ ਅਪੀਲ ਕਰ ਦਿੱਤੀ ਹੈ। 2 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਟੈਕਸ ਦਾ ਭੁਗਤਾਨ ਕਰ ਦਿੱਤਾ ਹੈ। ਹਾਂਲਾਕਿ ਕੁਝ ਲੋਕਾਂ ਨੇ ਟੈਕਸ ਦੇ ਭੁਗਤਾਨ 'ਚ ਆ ਰਹੀਆਂ ਮੁਸ਼ਕਿਲਾਂ ਬਾਰੇ ਸ਼ਿਕਾਇਤ ਕੀਤੀ ਸੀ, ਜਿਸ 'ਤੇ ਡਿਪਾਰਟਮੈਂਟ ਨੇ ਕਿਹਾ ਹੈ ਕਿ ਇੱਕ-ਦੋ ਕੇਸਾਂ ਨੂੰ ਛੱਡ ਕੇ ਬਾਕੀ ਹਰ ਜਗ੍ਹਾ ਹਾਲਾਤ ਠੀਕ ਹੀ ਰਹੇ ਸਨ। —PTC News