ਮੁੱਖ ਖਬਰਾਂ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਹੋਇਆ ਕੋਰੋਨਾ, ICU ਵਿੱਚ ਭਰਤੀ

By Riya Bawa -- January 11, 2022 12:17 pm -- Updated:January 11, 2022 12:46 pm

ਮੁੰਬਈ: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਆਉਣ ਤੋਂ ਬਾਅਦ ICU 'ਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਨੂੰ ਹਲਕੇ ਲੱਛਣ ਹਨ ਤੇ ਮੰਗਲਵਾਰ ਨੂੰ ਉਹਨਾਂ ਦੀ ਭਤੀਜੀ ਰਚਨਾ ਨੇ ਇਸ ਦੀ ਪੁਸ਼ਟੀ ਕੀਤੀ।

ਗਾਇਕਾ ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਨੇ ਕਿਹਾ, "ਉਹ ਠੀਕ ਚੱਲ ਰਹੀ ਹੈ; ਉਹਨਾਂ ਦੀ ਉਮਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਰਫ ਸਾਵਧਾਨੀ ਦੇ ਕਾਰਨਾਂ ਕਰਕੇ ਉਹਨਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਕਿਰਪਾ ਕਰਕੇ ਸਾਡੀ ਗੋਪਨੀਯਤਾ ਦਾ ਸਤਿਕਾਰ ਕਰੋ ਅਤੇ ਦੀਦੀ ਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਰੱਖੋ,"।

ਇਹ ਵੀ ਪੜ੍ਹੋ: Corona in Delhi: ਦਿੱਲੀ 'ਚ ਸਾਰੇ ਨਿੱਜੀ ਦਫ਼ਤਰ ਬੰਦ ਤੇ ਸਖ਼ਤ ਪਾਬੰਦੀਆਂ ਲਾਗੂ

ਜਿਵੇਂ ਹੀ ਇਹ ਖਬਰ ਸਾਹਮਣੇ ਆਈ, ਲਤਾ ਮੰਗੇਸ਼ਕਰ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਨ ਲੱਗੇ। ਕੋਰੋਨਾਵਾਇਰਸ ਦੀ ਤੀਜੀ ਲਹਿਰ ਦਾ ਖਤਰਾ ਹੈ ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 1,68,063 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Covid-19: India sees drop in positivity rate; Omicron case tally at 4,461

ਸੋਮਵਾਰ ਦੇ ਮੁਕਾਬਲੇ, ਤਾਜ਼ੇ ਕੋਵਿਡ ਕੇਸਾਂ ਦੀ ਕੁੱਲ ਗਿਣਤੀ 11,660 ਘੱਟ ਹੈ। ਸੋਮਵਾਰ ਨੂੰ ਭਾਰਤ ਵਿੱਚ 1,79,723 ਮਾਮਲੇ ਸਾਹਮਣੇ ਆਏ ਸਨ। ਕਰੋਨਾਵਾਇਰਸ ਦੇ ਓਮੀਕਰੋਨ ਵੇਰੀਐਂਟ ਦੇ ਹੁਣ ਤੱਕ ਕੁੱਲ 4,461 ਮਾਮਲੇ ਸਾਹਮਣੇ ਆਏ ਹਨ।

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ

-PTC News

  • Share