Tue, Apr 30, 2024
Whatsapp

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾ ਵਾਇਰਸ,ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ

Written by  Shanker Badra -- April 04th 2020 12:09 PM
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾ ਵਾਇਰਸ,ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾ ਵਾਇਰਸ,ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ

ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾ ਵਾਇਰਸ,ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ:ਜਲੰਧਰ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਬੇਟੀ ਜਸਕੀਰਤ ਕੌਰ ਦਾ ਵੀ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ ਪਰੰਤੂ ਇਸ ਸਬੰਧੀ ਸਿਹਤ ਵਿਭਾਗ ਵਲੋਂ ਅਧਿਕਾਰਕ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ। ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਸ ਨੂੰ ਹੁਣ ਉਸ ਵਾਰਡ ਵਿਚ ਸ਼ਿਫਟ ਕੀਤਾ ਗਿਆ ਹੈ, ਜਿਥੇ ਪਹਿਲਾਂ ਤੋਂ ਹੀ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉੱਧਰ ਮਾਨਸਾ ਜ਼ਿਲ੍ਹੇ 'ਚ ਤਿੰਨ ਕੋਰੋਨਾ-ਪਾਜ਼ੀਟਿਵ ਮਰੀਜ਼ ਮਿਲੇ ਹਨ। ਇਹ ਤਿੰਨੇ ਤਬਲੀਗ਼ੀ ਜਮਾਤ ਦਾ ਹਿੱਸਾ ਰਹੇ ਹਨ। ਦੱਸਣਯੋਗ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਦਾ ਪਿਛਲੇ ਦਿਨੀਂ 'ਕੋਰੋਨਾ' ਵਾਇਰਸ ਕਰਕੇ ਦਿਹਾਂਤ ਹੋ ਗਿਆ ਹੈ। ਇਸ ਤੋਂ ਪਹਿਲਾਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਨਿਊਯਾਰਕ ਤੋਂ ਆਈ ਚਾਚੀ, ਭਾਈ ਖ਼ਾਲਸਾ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 59 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ -12 , ਹੁਸ਼ਿਆਰਪੁਰ -7, ਜਲੰਧਰ -6 , ਅੰਮ੍ਰਿਤਸਰ -5 , ਲੁਧਿਆਣਾ -4 , ਮਾਨਸਾ -3 , ਰੋਪੜ -1 ,  ਫਰੀਦਕੋਟ-1 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 5 ਮੌਤਾਂ ਹੋ ਚੁੱਕੀਆਂ ਹਨ। -PTCNews


Top News view more...

Latest News view more...