ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਭਰਾ ਨੂੰ ਫੋਨ 'ਤੇ ਮਿਲੀਆਂ ਧਮਕੀਆਂ
ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡੇ ਉੱਤੇ ਪਰਚਾ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਸੰਦੀਪ ਅੰਬੀਆਂ ਨੰਗਲ ਕਤਲ ਮਾਮਲੇ ਵਿੱਚ ਪੁਲਿਸ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।ਪਰਿਵਾਰ ਨੇ ਪੁਲਿਸ ਤੋਂ ਮਦਦ ਦੀ ਮੰਗ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ ਸੀ। ਇਹ ਕਤਲਾਨਾ ਹਮਲਾ 14 ਮਾਰਚ ਨੂੰ ਹੋਇਆ ਸੀ।
ਇਹ ਵੀ ਪੜ੍ਹੋ:ਪਾਕਿਸਤਾਨ ਸਮੇਤ ਕਈ ਦੇਸ਼ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫ਼ਾਂ ਕਰਦੇ ਨਹੀਂ ਥੱਕਦੇ : ਸ਼ਵੇਤ ਮਲਿਕ
-PTC News