
ਅੰਮ੍ਰਿਤਸਰ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਦੇ ਵਿਚਕਾਰ ਪੁਲਿਸ ਐਤਵਾਰ ਰਾਤ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ। ਸੁਰੱਖਿਆ ਦਰਮਿਆਨ ਉਸ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਰੱਖਿਆ ਗਿਆ ਹੈ, ਜਿੱਥੋਂ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਸੋਮਵਾਰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲਿਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ। ਅੱਜ ਇਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਉਸਨੂੰ ਖਰੜ ਲੈ ਜਾ ਕੇ ਉੱਥੇ ਪੁੱਛਗਿੱਛ ਕੀਤੀ ਜਾਵੇਗੀ।
ਬਿਸ਼ਨੋਈ ਦਾ ਅੰਮ੍ਰਿਤਸਰ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਖਰੜ ਲੈ ਜਾਣ ਦੇ ਸਵਾਲ 'ਤੇ ਡੀਸੀਪੀ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਉਥੇ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। 6 ਜੁਲਾਈ ਨੂੰ ਅੰਮ੍ਰਿਤਸਰ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਜਾਂਚ ਅੱਗੇ ਵਧਾਉਣ 'ਤੇ ਹੋਰ ਕੜੀਆਂ ਜੋੜਨ ਲਈ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਸੀ। ਅੱਜ ਰਿਮਾਂਡ ਖਤਮ ਹੋਣ 'ਤੇ ਲਾਰੈਂਸ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
Amritsar, Punjab | Gangster Lawrence Bishnoi was brought to the state operation cell earlier today regarding Rana Kandowalia murder case
We've brought him here, his medical check-up will be done, then we'll present him in front of the court: Parminder S Bhandal, DCP, Law & Order pic.twitter.com/qtCwHBOFn3
— ANI (@ANI) July 10, 2022
ਇਹ ਵੀ ਪੜ੍ਹੋ: ਮੱਤੇਵਾੜਾ ਦੇ ਜੰਗਲਾਂ 'ਚ ਇੰਡਸਟਰੀ ਲਾਉਣ ਨੂੰ ਲੈ ਕੇ ਜਥੇਬੰਦੀਆਂ ਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਹੀ ਮਾਲ ਮੰਡੀ ਵਿਖੇ ਐਸਐਸਓਸੀ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸੀਸੀਟੀਵੀ ਵਾਲੀਆਂ ਵੈਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋ ਸਕੇ।
-PTC News