Wed, May 21, 2025
Whatsapp

ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾ

Reported by:  PTC News Desk  Edited by:  Ravinder Singh -- June 18th 2022 03:26 PM
ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾ

ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ਼ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ਉਤੇ ਗੰਭੀਰ ਦੋਸ਼ ਲਗਾਏ ਹਨ। ਗੈਂਗਸਟਰ ਦੇ ਵਕੀਲ ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ਉਤੇ ਪੁੱਛਗਿੱਛ ਦੌਰਾਨ ਤਸ਼ੱਦਦ ਢਾਹੇ ਜਾ ਰਹੇ ਹਨ। ਪੰਜਾਬ ਪੁਲਿਸ ਆਨ ਕੈਮਰਾ ਪੁੱਛਗਿੱਛ ਨਹੀਂ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਨੂੰ ਕਿਸੇ ਨੂੰ ਮਿਲਣ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਹ ਇਸ ਮਾਮਲੇ ਨੂੰ ਕੇ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਅਦਾਲਤ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਣਗੇ। ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਮੁਵੱਕਿਲ ਨੂੰ 14 ਜੂਨ ਨੂੰ ਟਰਾਂਜ਼ਿਟ ਰਿਮਾਂਡ 'ਤੇ ਪਟਿਆਲਾ ਹਾਊਸ ਕੋਰਟ ਤੋਂ ਮਾਨਸਾ ਲੈ ਗਈ ਸੀ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਸਮੇਤ ਅਦਾਲਤ ਵਿੱਚ ਪੇਸ਼ ਹੋਏ ਸਨ। ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਮੇਰੇ ਮੁਵੱਕਿਲ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾਉਨ੍ਹਾਂ ਦੱਸਿਆ ਕਿ ਉਸ ਨੂੰ ਪੰਜਾਬ ਤੋਂ ਮਾਨਸਾ ਲਿਜਾਣ ਤੋਂ ਬਾਅਦ ਪੁਲਿਸ ਨੇ ਲਾਰੈਂਸ ਸਵੇਰੇ 4 ਵਜੇ ਹੀ ਮੈਜਿਸਟਰੇਟ ਦੇ ਘਰ ਪੇਸ਼ ਕੀਤਾ। ਉਸ ਸਮੇਂ ਲਾਰੈਂਸ ਬਿਸ਼ਨੋਈ ਦੇ ਪੱਖ ਤੋਂ ਕੋਈ ਵਕੀਲ ਮੌਜੂਦ ਨਹੀਂ ਸੀ। ਸਾਨੂੰ ਉੱਥੇ ਹੋਣ ਦੀ ਲੋੜ ਸੀ। ਅਸੀਂ ਸਵੇਰੇ ਪੇਸ਼ ਕਰਨ ਦੀ ਤਿਆਰੀ ਕਰ ਰਹੇ ਸੀ ਪਰ ਪੰਜਾਬ ਪੁਲਿਸ ਵਲੋਂ ਲਾਰੈਂਸ ਨੂੰ ਰਾਤ ਨੂੰ ਹੀ ਪੇਸ਼ ਕੀਤਾ ਗਿਆ ਜਿਥੋਂ ਉਸ ਦਾ 7 ਦਿਨ ਦਾ ਰਿਮਾਂਡ ਲਿਆ ਗਿਆ। ਵਕੀਲ ਨੇ ਕਿਹਾ ਕਿ ਰਿਮਾਂਡ ਦੌਰਾਨ ਪੰਜਾਬ ਪੁਲਿਸ ਕਈ ਤਰ੍ਹਾਂ ਦੀ ਉਲੰਘਣਾ ਕਰ ਰਹੀ ਹੈ ਜੋ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਸ ਮਾਮਲੇ ਵਿੱਚ ਜਦੋਂ ਵੀ ਕੋਈ ਰਿਮਾਂਡ ਲਿਆ ਜਾਵੇ ਤਾਂ ਉਸ ਤੋਂ ਵੀਡੀਓ ਕੈਮਰੇ ਦੇ ਸਾਹਮਣੇ ਪੁੱਛਗਿੱਛ ਕੀਤੀ ਜਾਵੇ। ਇਹ ਪਰਮਵੀਰ ਸਿੰਘ ਬਨਾਮ ਬਲਜੀਤ ਸਿੰਘ ਕੇਸ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਹੈ। ਇਸ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਪੁੱਛਗਿੱਛ ਦੌਰਾਨ ਕੈਮਰਾ ਹੋਣਾ ਜ਼ਰੂਰੀ ਹੈ। ਮੇਰੇ ਮੁਵੱਕਿਲ 'ਤੇ ਤੀਜੇ ਦਰਜੇ ਦਾ ਤਸ਼ੱਦਦ ਕੀਤਾ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ। ਪੁੱਛਗਿੱਛ ਦੇ ਨਾਂ 'ਤੇ ਪੁਲਿਸ ਲਾਰੈਂਸ ਬਿਸ਼ਨੋਈ ਉਪਰ ਤਸ਼ੱਦਦ ਢਾਹ ਰਹੀ : ਐਡਵੋਕੇਟ ਵਿਸ਼ਾਲ ਚੋਪੜਾਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕਿਹਾ ਕਿ ਮੈਂ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਕਹਿ ਰਿਹਾ ਹਾਂ ਕਿ ਤੁਸੀਂ ਹਿੰਸਾ ਕਰ ਰਹੇ ਹੋ। ਕੱਲ੍ਹ ਅਦਾਲਤ ਵਿੱਚ ਇਸ ਦਾ ਜਵਾਬ ਦੇਣਾ ਹੋਵੇਗਾ। ਮੈਂ ਇਸ ਦੇ ਖ਼ਿਲਾਫ਼ ਅਦਾਲਤ ਵਿੱਚ ਰਿੱਟ ਦਾਇਰ ਕਰਾਂਗਾ। ਕੋਰਟ ਵੀਡੀਓ ਮੰਗੇਗੀ। ਡਾਕਟਰਾਂ ਦੀ ਟੀਮ ਬੁਲਾ ਕੇ ਲਾਰੈਂਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲਿਸ ਲਾਰੈਂਸ ਨਾਲ ਕੀਤੀ ਜਾ ਰਹੀ ਬੇਰਹਿਮੀ ਨੂੰ ਛੁਪਾਉਣਾ ਚਾਹੁੰਦੀ ਹੈ। ਇਹ ਵੀ ਪੜ੍ਹੋ : ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਦਹਿਸ਼ਤਗਰਦਾਂ ਵੱਲੋਂ ਹਮਲਾ


Top News view more...

Latest News view more...

PTC NETWORK