Tue, Apr 23, 2024
Whatsapp

ਸ੍ਰੀ ਗੰਗਾਨਗਰ : ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਪੁਲਿਸ ਨੇ ਦਬੋਚੇ

Written by  Ravinder Singh -- July 30th 2022 07:40 AM -- Updated: July 30th 2022 07:42 AM
ਸ੍ਰੀ ਗੰਗਾਨਗਰ : ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਪੁਲਿਸ ਨੇ ਦਬੋਚੇ

ਸ੍ਰੀ ਗੰਗਾਨਗਰ : ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਪੁਲਿਸ ਨੇ ਦਬੋਚੇ

ਸ੍ਰੀ ਗੰਗਾਨਗਰ : ਰਾਜਸਥਾਨ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ। ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਪਿੰਡ ਕਾਲੂਵਾਲਾ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਿਸ਼ਨੋਈ ਗਿਰੋਹ ਦੇ ਇਹ ਮੈਂਬਰ ਫਿਰੌਤੀ ਦੀ ਰਕਮ ਲੈ ਰਹੇ ਸਨ। ਸੂਚਨਾ ਮਿਲਦੇ ਹੀ ਪੁਲਸ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਲਈ ਹਰਕਤ 'ਚ ਆਈ ਤੇ ਫਿਰ ਲਾਰੈਂਸ ਬਿਸ਼ਨੋਈ ਗਿਰੋਹ ਤੇ ਪੁਲਿਸ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਗੁਰਗੇ ਪੁਲਿਸ ਨੇ ਦਬੋਚੇਇਸ ਮੁਕਾਬਲੇ ਵਿੱਚ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫਿਰੌਤੀ ਦੀ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ। ਭੱਜਦੇ ਹੋਏ ਮੁਲਜ਼ਮਾਂ ਦੀ ਗੱਡੀ ਪੰਜਾਬ ਦੇ ਸਰਹੱਦੀ ਇਲਾਕੇ ਦੇ ਖੇਤਾਂ 'ਚ ਫਸ ਗਈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਜਦਕਿ ਇੱਕ ਹੋਰ ਬਦਮਾਸ਼ ਭੱਜਣ ਵਿੱਚ ਕਾਮਯਾਬ ਹੋ ਗਿਆ। ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਗੁਰਗੇ ਪੁਲਿਸ ਨੇ ਦਬੋਚੇ ਜਾਣਕਾਰੀ ਅਨੁਸਾਰ ਸ੍ਰੀ ਗੰਗਾਨਗਰ ਦੇ ਐਸਪੀ ਆਨੰਦ ਸ਼ਰਮਾ ਦੀਆਂ ਹਦਾਇਤਾਂ ਉਤੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਬਦਮਾਸ਼ਾਂ ਨੇ ਸ਼੍ਰੀਗੰਗਾਨਗਰ ਦੇ ਕਾਰੋਬਾਰੀ ਨੂੰ ਫੋਨ ਕਰ ਕੇ ਫਿਰੌਤੀ ਦੀ ਮੰਗ ਕੀਤੀ ਸੀ। ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਸਾਰੇ ਬਦਮਾਸ਼ ਬਿਸ਼ਨੋਈ ਗਿਰੋਹ ਨਾਲ ਸਬੰਧਤ ਹੈ ਤਾਂ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਆਖਿਰਕਾਰ ਬਦਮਾਸ਼ ਪੁਲਿਸ ਦੇ ਹੱਥੇ ਚੜ੍ਹ ਗਏ। ਇਸ ਦੌਰਾਨ ਬਿਸ਼ਨੋਈ ਗਿਰੋਹ ਤੇ ਪੁਲਿਸ ਵਿਚਾਲੇ ਗੋਲੀਬਾਰੀ ਵੀ ਹੋਈ ਪਰ ਬਾਅਦ 'ਚ ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਬਾਕੀ 1 ਹੋਰ ਬਦਮਾਸ਼ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਗੁਰਗੇ ਪੁਲਿਸ ਨੇ ਦਬੋਚੇਫ਼ਰਾਰ ਬਦਮਾਸ਼ ਨੂੰ ਫੜਨ ਲਈ 5 LNP ਦੇ ਖੇਤਾਂ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੀਆਈ ਕੁਲਦੀਪ ਚਰਨ, ਸੀਆਈ ਦੇਵੇਂਦਰ ਸਿੰਘ, ਡੀਐਸਟੀ ਇੰਚਾਰਜ ਕਸ਼ਯਪ ਸਿੰਘ ਦੀ ਟੀਮ ਕਾਰਵਾਈ ਕਰ ਰਹੀ ਹੈ। ਕਾਬਿਲੇਗੌਰ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿੱਚ ਪੁਲਿਸ ਨੇ ਦਿਹੌਲੀ ਥਾਣਾ ਖੇਤਰ ਤੋਂ ਦੋ ਹਥਿਆਰਬੰਦ ਇਨਾਮੀ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਤੇ ਕਾਰਤੂਸ ਬਰਾਮਦ ਕੀਤੇ ਸਨ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਦੋਵੇਂ ਬਦਮਾਸ਼ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ ਗੁਰਗੇ ਹਨ ਜੋ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਧੌਲਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਪਟੌਦੀ ਇਲਾਕੇ ਦੇ ਰਹਿਣ ਵਾਲੇ ਦੋਵੇਂ ਬਦਮਾਸ਼ਾਂ 'ਤੇ ਹਰਿਆਣਾ ਪੁਲਿਸ ਵੱਲੋਂ 15-15 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਕੋਰੋਨਾ ਪਾਜ਼ੇਟਿਵ


Top News view more...

Latest News view more...