'ਸੁਖਬੀਰ @ 7': ਪੰਜਾਬ ਦੇ ਕਿਸਾਨਾਂ ਬਾਰੇ ਜਾਣੋ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ
ਸ਼ੋਅ ਵਿੱਚ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਪਾਣੀ ਜ਼ਰੂਰੀ ਹੈ ਅਤੇ ਇਸ ਲਈ ਨਹਿਰੀ ਸਿਸਟਮ ਅਤੇ ਟਿਊਬਵੈੱਲ ਸਿਸਟਮ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਸਲੀ ਚੱਕਰ ਵਿੱਚੋਂ ਬਾਹਰ ਆਉਂਣ ਉੱਤੇ ਵਧੇਰੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੰਡੀਕਰਨ ਨੂੰ ਹੋਰ ਕਿਵੇਂ ਮਜ਼ਬੂਤ ਕੀਤਾ ਜਾ ਸਕਦਾ ਹੈ।
ਸ਼ੋਅ ਦੇ ਪੈਨਲ ਵਿੱਚ ਮੌਜੂਦ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਨੇ ਸੁਖਬੀਰ ਸਿੰਘ ਬਾਦਲ ਤੋਂ ਸਵਾਲ ਕੀਤਾ ਕਿ ਪੰਜਾਬ ਦਾ ਕਿਸਾਨ ਖੁਦ ਮਜ਼ਦੂਰ ਬਣ ਰਿਹਾ ਹੈ ਅਤੇ ਤੁਹਾਡੇ ਕੋਲ ਇਸ ਬਾਰੇ ਕੀ ਬਿਉਂਤ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਖੇਤੀ ਵਿਭਿੰਨਤਾ ਉੱਤੇ ਵਧੇਰੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਿਸਾਨ ਦੀ ਪਤਨੀ ਘਰ ਵਿੱਚ 10 ਪਸ਼ੂ ਰੱਖ ਲਵੇ ਅਤੇ ਉਸ ਲਈ ਉਹ ਸਰਕਾਰ ਆਉਣ ਤੇ ਲੋਨ ਦੇਣਗੇ ਅਤੇ ਇਸ ਲੋਨ ਵਿੱਚ ਵਿਆਜ ਵੀ ਨਹੀਂ ਲੱਗੇਗਾ।ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਡੇਅਰੀ ਫਾਰਮ, ਮੱਛੀ ਪਾਲਣ ਅਤੇ ਹੋਰ ਕਈ ਤਰ੍ਹਾਂ ਦੇ ਸਹਾਇਕ ਧੰਦੇ ਕਰਨੇ ਚਾਹੀਦੇ ਹਨ ਤਾਂ ਕਿ ਕਿਸਾਨ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਸੁਖਬੀਰ ਸਿੰਘ ਬਾਦਲ ਨੇ ਸ਼ੋਅ ਵਿੱਚ ਕਿਸਾਨੀ ਨੂੰ ਬਚਾਉਣ ਲਈ ਆਪਣਾ ਵਿਜ਼ਨ ਪੰਜਾਬ ਦੇ ਲੋਕਾਂ ਦੇ ਸਾਹਮਣੇ ਰੱਖਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਸਰਕਾਰ ਆਉਣ ਉੱਤੇ ਉਹ ਖੇਤੀਬਾੜੀ ਲਈ ਨਵੇਂ ਉਪਰਾਲੇ ਕਰਨਗੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮੁਹਾਲੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
-PTC News