Fri, Apr 26, 2024
Whatsapp

ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ

Written by  Shanker Badra -- September 21st 2019 10:54 AM
ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ

ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ

ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ :ਲਹਿਰਾਗਾਗਾ : ਪੰਜਾਬ ਸਰਕਾਰ ਵੱਲੋਂ ਅਧਿਆਪਕ ਇੱਕ ਸਕੂਲ ਤੋਂ ਦੂਜੇ ਸਕੂਲਾਂ 'ਚ ਡੈਪੂਟੇਸ਼ਨ 'ਤੇ ਭੇਜੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਖਿਲਾਫ਼ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੇ ਝੰਡਾ ਚੁੱਕ ਲਿਆ ਹੈ। [caption id="attachment_342023" align="aligncenter" width="300"]Lehragaga teachers to deputation sending Against Villagers lock up school ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ[/caption] ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।ਇਸ ਦੇ ਨਾਲ ਹੀ ਸਕੂਲ ਦੇ ਬੱਚਿਆਂ ਅਤੇ ਪਿੰਡ ਵਾਸੀਆਂ ਨੇ ਸਕੂਲ ਅੱਗੇ ਰੋਸ ਧਰਨਾ ਵੀ ਦਿੱਤਾ ਹੈ। [caption id="attachment_342021" align="aligncenter" width="300"]Lehragaga teachers to deputation sending Against Villagers lock up school ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ[/caption] ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਅਧਿਆਪਕ ਨੂੰ ਕਿਸੇ ਵੀ ਕੀਮਤ ’ਤੇ ਇਸ ਸਕੂਲ ਵਿਚੋਂ ਕਿਸੇ ਹੋਰ ਸਕੂਲ ਵਿੱਚ ਜਾਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਮਾੜੀਆਂ ਨੀਤੀਆਂ ਸਕੂਲੀ ਬੱਚਿਆਂ ਉੱਪਰ ਵੀ ਥੋਪ ਰਹੀ ਹੈ। ਇਸ ਤੋਂ ਪਹਿਲਾਂ ਸੂਬੇ ਦੇ ਜ਼ਿਆਦਾਤਰ ਅਧਿਆਪਕ ਧਰਨੇ ‘ਤੇ ਬੈਠੇ ਹਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ ਦੇ ਅਧਿਆਪਕ ਦੀ ਬਦਲੀ ਹੋਰ ਸਕੂਲ 'ਚ ਕੀਤੀ ਗਈ ਹੈ ,ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। [caption id="attachment_342022" align="aligncenter" width="300"]Lehragaga teachers to deputation sending Against Villagers lock up school ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ ,2 ਸੂਬਿਆਂ ਦੀਆਂ ਚੋਣਾਂ ਦਾ ਹੋ ਸਕਦਾ ਐਲਾਨ ਸਰਕਾਰੀ ਸਕੂਲ ‘ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਬੱਚਿਆਂ ਲਈ ਸਿੱਖਿਆ ਸਾਰਿਆਂ ਨਾਲੋਂ ਮੁੱਢਲੀ ਲੋੜ ਹੈ,ਜਿਸ ਕਰਕੇ ਬੱਚਿਆਂ ਨੂੰ ਬਿਨ੍ਹਾਂ ਕਿਸੇ ਮਤਲਬ ਦੇ ਸਹੀ ਅਤੇ ਪੂਰੀ ਸਿੱਖਿਆ ਦਿੱਤੀ ਜਾਵੇਂ ਪਰ ਸਿੱਖਿਆ ਦਾ ਵਿਸ਼ਾ ਪੰਜਾਬ ਸਰਕਾਰ ਦੇ ਏਜੰਡੇ ‘ਤੇ ਨਹੀਂ ਹੈ। ਜਿਸ ਕਾਰਨ ਜ਼ਿਆਦਾਤਰ ਬੱਚੇ ਪੜ੍ਹਾਈ ਵਿੱਚ ਪਿੱਛੇ ਰਹਿ ਜਾਂਦੇ ਹਨ। ਇਸ ਦੇ ਲਈ ਪੰਜਾਬ ਸਰਕਾਰ ਨੂੰ ਇਸ ਪਾਸੇ ਵੀ ਨਜ਼ਰ ਮਾਰਨ ਦੀ ਲੋੜ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਬਚਾਇਆ ਜਾ ਸਕੇ। -PTCNews


Top News view more...

Latest News view more...