ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਲਈ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

By Riya Bawa - September 08, 2021 4:09 pm

ਫਗਵਾੜਾ- ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਕਿ ਫਗਵਾੜਾ ਉਦਯੋਗਿਕ ਸ਼ਹਿਰ ਹੈ ਅਤੇ ਫਗਵਾੜਾ ਵਾਸੀਆਂ ਨੂੰ 40 ਕਿੱਲੋਮੀਟਰ ਸਫ਼ਰ ਤਹਿ ਕਰ ਕੇ ਕਪੂਰਥਲਾ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਹੈ।

Punjab: Union Minister Som Prakash demands creation of Phagwara as new district

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ 'ਚ ਲਾ ਐਂਡ ਆਰਡਰ ਦੀ ਹਾਲਤ ਖ਼ਰਾਬ ਹੈ ਅਤੇ ਗੈਂਗਸਟਰ ਰਾਜ਼ ਵੱਧ ਰਿਹਾ ਹੈ ਜੋ ਠੀਕ ਨਹੀਂ ਹੈ। ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸਾਨ ਅੰਦੋਲਨ ਇੰਨਾ ਲੰਬਾ ਚੱਲ ਰਿਹਾ ਹੈ ਅਤੇ ਪੰਜਾਬ ਦੇ ਹਿੱਤਾਂ ਨੂੰ ਦੇਖ਼ਦੇ ਹੋਏ ਇਹ ਮਾਮਲਾ ਖ਼ਤਮ ਹੋਣਾ ਚਾਹੀਦਾ ਹੈ।

-PTC News

adv-img
adv-img