Fri, Apr 26, 2024
Whatsapp

ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਰਾਤ 11 ਵਜੇ ਤੋਂ ਬਾਅਦ ਖੋਲ੍ਹਣ 'ਤੇ ਪਾਬੰਦੀ

Written by  Ravinder Singh -- April 18th 2022 09:31 PM
ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਰਾਤ 11 ਵਜੇ ਤੋਂ ਬਾਅਦ ਖੋਲ੍ਹਣ 'ਤੇ ਪਾਬੰਦੀ

ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਰਾਤ 11 ਵਜੇ ਤੋਂ ਬਾਅਦ ਖੋਲ੍ਹਣ 'ਤੇ ਪਾਬੰਦੀ

ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਕੋਸਤੁਭ ਸ਼ਰਮਾ, ਆਈਪੀਐਸ ਵੱਲੋਂ ਜ਼ਾਬਤਾ ਫੌਜ਼ਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਰਾਤ 11 ਵਜੇ ਤੋਂ ਬਾਅਦ ਖੋਲ੍ਹਣ 'ਤੇ ਪਾਬੰਦੀਸ਼ਰਮਾ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇਂ ਕਾਫੀ ਦੇਰ ਤੱਕ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਖੁੱਲ੍ਹੇ ਰਹਿੰਦੇ ਹਨ ਜਿੱਥੇ ਲੋਕ ਇਨ੍ਹਾਂ ਦੁਕਾਨਾਂ ਦੇ ਬਾਹਰ ਖੁੱਲ੍ਹੇਆਮ ਗੱਡੀਆਂ ਵਿੱਚ ਬੈਠਕੇ ਸ਼ਰਾਬ ਆਦਿ ਦਾ ਸੇਵਨ ਕਰਦੇ ਹਨ ਜਿਸ ਕਰਕੇ ਲੜਾਈ-ਝਗੜਾ ਅਤੇ ਲੁੱਟਾਂ-ਖੋਹਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਰਾਤ 11 ਵਜੇ ਤੋਂ ਬਾਅਦ ਖੋਲ੍ਹਣ 'ਤੇ ਪਾਬੰਦੀ ਇਸ ਲਈ ਰਾਤ ਦੇ ਸਮੇਂ ਹੋਟਲ/ਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ 'ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ਼ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇਂ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਸ਼ਰਾਬ ਦੇ ਠੇਕੇ, ਕਲੱਬ, ਆਈਸਕ੍ਰੀਮ ਪਾਰਲਰ, ਸਟੂਡਿਓ ਅਤੇ ਪੱਬ ਵਗੈਰਾ ਰਾਤ ਨੂੰ 11:00 ਵਜੇ ਤੋਂ ਬਾਅਦ ਮੁਕੰਮਲ ਤੌਰ ਉਤੇ ਬੰਦ ਕਰਨ ਅਤੇ ਰਾਤ 10:30 ਵਜੇ ਤੋਂ ਬਾਅਦ ਕੋਈ ਆਰਡਰ ਨਾ ਲੈਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਰਾਤ 11 ਵਜੇ ਤੋਂ ਬਾਅਦ ਖੋਲ੍ਹਣ 'ਤੇ ਪਾਬੰਦੀ ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਕਈ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਵੇਚਿਆ ਜਾਂਦਾ ਹੈ, ਜਿਸ ਕਾਰਨ ਜਿੱਥੇ ਟ੍ਰੈਫਿਕ ਵਿੱਚ ਵਿਘਨ ਪੈਂਦਾ ਹੈ ਤੇ ਆਮ ਪਬਲਿਕ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਘਰਾਂ/ਦੁਕਾਨਾਂ ਦੇ ਬਾਹਰ ਸਮਾਨ ਰੱਖਕੇ ਵੇਚਣ ਸਬੰਧੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਕਿਸੇ ਵੱਲੋਂ ਇਸਦੀ ਉਲੰਘਣਾ ਕੀਤੀ ਗਈ ਤਾਂ ਉਸਦੇ ਖਿਲਾਫ਼ ਤੁਰੰਤ ਇੱਕ ਤਰਫਾ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ। ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਚੰਡੀਗੜ੍ਹ 'ਚ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਲਾਜ਼ਮੀ


Top News view more...

Latest News view more...