ਮੁੱਖ ਖਬਰਾਂ

ਮੁੜ ਵਿਆਹ ਦੇ ਬੰਧਨ 'ਚ ਬੱਝੇ CM ਮਾਨ, ਵੇਖੋ ਖੂਬਸੂਰਤ ਤਸਵੀਰਾਂ

By Pardeep Singh -- July 07, 2022 7:30 am -- Updated:July 07, 2022 9:12 pm

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੀ ਪਤਨੀ ਦਾ ਨਾਂਅ ਡਾ. ਗੁਰਪ੍ਰੀਤ ਕੌਰ ਹੈ। ਸੀਐਮ ਹਾਊਸ ਵਿਖੇ ਹੀ ਅਨੰਦ ਕਾਰਜ ਦੀ ਰਸਮ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਮੁੱਖ ਮੰਤਰੀ ਨਿਵਾਸ 'ਤੇ ਹੀ ਪੂਰੀਆਂ ਹੋਈਆ। ਇਸ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਸ਼ਿਰਕਤ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ ਉਹ 48 ਸਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਗੁਰਪ੍ਰੀਤ ਕੌਰ ਦਾ ਪਰਿਵਾਰ ਪੰਜਾਬ ਦੇ ਰਾਜਪੁਰਾ ਵਿੱਚ ਰਹਿੰਦਾ ਹੈ ਅਤੇ ਉਹ ਮੂਲ ਰੂਪ ਵਿੱਚ ਹਰਿਆਣਾ ਦੀ ਰਹਿਣ ਵਾਲੀ ਹੈ। ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਉਪਨਾਮ (ਨਿੱਕ ਨੇਮ) ਗੋਪੀ ਦੱਸਿਆ ਜਾ ਰਿਹਾ ਹੈ। ਡਾਕਟਰ ਗੁਰਪ੍ਰੀਤ ਕੌਰ ਪੇਹੋਵਾ ਸ਼ਹਿਰ ਦੀ ਵਸਨੀਕ ਹੈ।

ਡਾਕਟਰ ਗੁਰਪ੍ਰੀਤ ਕੌਰ ਪੇਹੋਵਾ ਸ਼ਹਿਰ ਨੇੜੇ ਇੱਕ ਪਿੰਡ ਦੀ ਵਸਨੀਕ ਹੈ। ਭਾਰਤ 'ਚ ਪਰਿਵਾਰ ਕੋਲ 60 ਕਿਲੇ ਜ਼ਮੀਨ ਹੈ ਅਤੇ ਉਨ੍ਹਾਂ ਦੀਆਂ ਦੋ ਵੱਡੀਆਂ ਭੈਣਾਂ ਵੀ ਹਨ ਅਤੇ ਗੋਪੀ ਉਨ੍ਹਾਂ ਵਿਚੋਂ ਸਭ ਤੋਂ ਛੋਟੀ ਹੈ। ਗੁਰਪ੍ਰੀਤ ਕੌਰ ਐਮਬੀਪੀਐਸ ਹੈ ਅਤੇ ਭਗਵੰਤ ਮਾਨ ਦੇ ਪਰਿਵਾਰ ਨੂੰ ਪਿਛਲੇ ਡੇਢ ਸਾਲ ਤੋਂ ਜਾਣਦੀ ਹੈ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਤੋਂ ਲੈ ਕੇ ਕਈ ਹੋਰ ਸਿਆਸੀ ਮੌਕਿਆਂ 'ਤੇ ਉਹ ਆਪਣੇ ਪਰਿਵਾਰ ਸਮੇਤ ਹਾਜ਼ਰ ਰਹੇ ਪਰ ਜ਼ਿਆਦਾਤਰ ਸਮਾਂ ਉਹ ਮੀਡੀਆ ਤੋਂ ਬਚਦੇ ਰਹੇ। ਭਗਵੰਤ ਮਾਨ ਦੀ ਮਾਂ ਅਤੇ ਉਨ੍ਹਾਂ ਦੀ ਭੈਣ ਡਾਕਟਰ ਗੁਰਪ੍ਰੀਤ ਕੌਰ ਨੂੰ ਡੇਢ ਸਾਲ ਤੋਂ ਜਾਣਦੇ ਹਨ ਅਤੇ ਉਨ੍ਹਾਂ ਦੇ ਦਬਾਅ 'ਤੇ ਸੀਐਮ ਭਗਵੰਤ ਮਾਨ ਨੇ ਦੁਬਾਰਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਹੈ।

ਭਗਵੰਤ ਮਾਨ ਤੇ ਡਾਕਟਰ ਗੁਰਪ੍ਰੀਤ ਕੌਰ ਅਨੰਦ ਕਾਰਜ ਦੀ ਰਸਮ ਨਿਭਾਉਂਦੇ ਹੋਏ।

ਰਿਬਨ ਦੀ ਰਸਮ ਮੌਕੇ ਭਗਵੰਤ ਮਾਨ ਦੇ ਨਾਲ ਰਾਘਵ ਚੱਢਾ ਅਤੇ ਕੇਜਰੀਵਾਲ ਖੜ੍ਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜੀ ਵਾਰ ਲਾੜਾ ਬਣ ਗਏ ਹਨ। ਉਨ੍ਹਾਂ ਨੇ ਡਾ.ਗੁਰਪ੍ਰੀਤ ਕੌਰ ਦੇ ਨਾਲ ਸੀਐਮ ਨਿਵਾਸ ਫੇਰੇ ਲਏ। ਅਰਵਿੰਦ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਵਾਲੀਆਂ ਰਸਮਾਂ ਨਿਭਾਈਆਂ ਹਨ।

ਕੈਪਟਨ ਨੇ CM ਭਗਵੰਤ ਮਾਨ ਤੇ ਉਹਨਾਂ ਦੀ ਧਰਮ ਨੂੰ ਦਿੱਤੀਆਂ ਵਿਆਹ ਦੀਆਂ ਵਧਾਈਆਂ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੀ ਨੂੰ ਵਧਾਈਆਂ ਦਿੱਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਭਗਵੰਤ ਮਾਨ ਜੀ ਅਤੇ ਉਹਨਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਮੈਂ ਉਨ੍ਹਾਂ ਦੇ ਲੰਮੇ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕਰਦਾ ਹਾਂ।

ਸੀਐਮ ਮਾਨ ਦੀ ਕਲਗੀ ਸਜਾਉਣ ਤੋਂ ਬਾਅਦ ਪਹਿਲੀ ਤਸਵੀਰ---

 

 ਰਾਘਵ ਚੱਢਾ ਨੇ ਕੀਤਾ ਟਵੀਟ ....

ਹਰਪਾਲ ਚੀਮਾ                                                                                                             ਮੁੱਖ ਮੰਤਰੀ ਦੇ ਵਿਆਹ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਹੁੰਚੇ ਹਨ।

ਰਾਘਵ ਚੱਢਾ ਚੰਡੀਗੜ੍ਹ 'ਚ ਭਗਵੰਤ ਮਾਨ ਦੀ ਰਿਹਾਇਸ਼ 'ਤੇ ਪਹੁੰਚੇ

AAP MP Raghav Chadha arrives at party leader and Punjab CM Bhagwant Mann's residence for his wedding, in Chandigarh

pic.twitter.com/IejR4IFGYg

 

ਵਿਆਹ ਦੇ ਪ੍ਰੋਗਰਾਮ ਵਿੱਚ ਕੁਝ ਖਾਸ ਮਹਿਮਾਨ ਹੀ ਸ਼ਾਮਿਲ ਹੋਣ ਜਾ ਰਹੇ ਹਨ ਅਤੇ ਪ੍ਰਗਰਾਮ ਦਾ MENU ਵੀ ਸਾਹਮਣੇ ਆਇਆ ਹੈ।ਤੁਸੀ ਖੁਦ ਵੇਖ ਸਕਦੇ ਹੋ ਕਿ ਮਹਿਮਾਨਾਂ ਨੂੰ ਕੀ ਕੁਝ ਖਾਸ ਮਿਲੇਗਾ।

 

ਚੰਡੀਗੜ੍ਹ ਦੇ 8 ਸੈਕਟਰ ਦੇ ਗੁਰਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾਣ ਸਮੇਂ ਸਕਿਉਰਿਟੀ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਦਾ ਦ੍ਰਿਸ਼

ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਤੇ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਮੋਹਾਲੀ ਦੀ ਇੱਕ ਅਦਾਲਤ ਵਿੱਚ ਸਾਲ 2015 ਵਿੱਚ ਤਲਾਕ ਲੈ ਲਿਆ ਸੀ। ਹਲਾਂਕਿ ਕੀ ਦੋਹਾਂ ਦੇ ਤਲਾਕ ਲੈਣ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆਈ ਹੈ। ਇੰਦਰਪ੍ਰੀਤ ਕੌਰ ਨਾਲ ਭਗਵੰਤ ਮਾਨ ਦੇ 2 ਬੱਚੇ ਹਨ, ਜਿਨ੍ਹਾਂ ਚੋਂ ਇੱਕ ਪੁੱਤਰ ਤੇ ਇੱਕ ਧੀ ਹੈ। ਸਾਲ 2015 ਦੇ ਵਿੱਚ ਦੋਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲੈਣ ਦਾ ਫੈਸਲਾ ਕੀਤਾ ਸੀ। ਤਲਾਕ ਲੈਣ ਮਗਰੋਂ ਇੰਦਰਪ੍ਰੀਤ, ਦੋਹਾਂ ਬੱਚਿਆਂ ਨਾਲ ਅਮਰੀਕਾ ਵਿੱਚ ਸ਼ਿਫਟ ਹੋ ਗਈ। ਭਗਵੰਤ ਮਾਨ ਦੇ ਬੇਟੇ ਦਾ ਨਾਂਅ ਦਿਲਸ਼ਾਨ ਅਤੇ ਬੇਟੀ ਦਾ ਨਾਂਅ ਸੀਰਤ ਹੈ।

ਇਹ ਵੀ ਪੜ੍ਹੋ:ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ

 

-PTC News

  • Share