Bhagwant Mann Roadshow Highlights:ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਜਾਣਗੇ ਪੂਰੇ , 16 ਨੂੰ ਸਹੁੰ ਚੁੱਕ ਸਮਾਗਮ 'ਚ ਪਹੁੰਚਣ ਦੀ ਅਪੀਲ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵੇਂ ਚੁਣੇ ਗਏ ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਰੋਡ ਸ਼ੋਅ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ ਗਿਆ।
ਭਗਵੰਤ ਮਾਨ ਦੀ ਇਸ ਧੰਨਵਾਦ ਯਾਤਰਾ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ਲੋਕ ਅੰਮ੍ਰਿਤਰ ਪਹੁੰਚੇ।
12:27 PM। ਜਿੱਤ ਤੋਂ ਬਾਅਦ ਰੱਬ ਦਾ ਕੀਤਾ ਸ਼ੁਕਰਾਨਾ 12:25 PM। ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। 12:20 PM। ਕੇਜਰੀਵਾਲ ਤੇ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। 12:00 PM। ਭਗਵੰਤ ਮਾਨ ਅਤੇ ਕੇਜਰੀਵਾਲ ਦੇ ਨਾਲ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹਨ। 11:55 AM। ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਪਹਿਲਾ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। 11:45 AM। ਜਿੱਤ ਤੋਂ ਬਾਅਦ ਸ਼ੁਕਰਾਨਾ ਕਰਨ ਲਈ ਪਹੁੰਚੇ ਹਨ। 11:35 AM। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਹਨ। 11:30 AM। ਭਗਵੰਤ ਮਾਨ ਤੇ ਅਰਵਿੰਦਰ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
Koo AppTribute to the great martyrs of Jallianwala Bagh at Shri Amritsar with Aam Aadmi Party National Convener Arvind Kejriwal ... View attached media content
- Bhagwant Mann (@bhagwantmann) 13 Mar 2022