Thu, Apr 18, 2024
Whatsapp

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਸ ਸੂਬੇ 'ਚ 31 ਜੁਲਾਈ ਤੱਕ ਵਧਾਇਆ ਲਾਕਡਾਊਨ

Written by  Shanker Badra -- June 29th 2020 04:42 PM
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਸ ਸੂਬੇ 'ਚ 31 ਜੁਲਾਈ ਤੱਕ ਵਧਾਇਆ ਲਾਕਡਾਊਨ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਸ ਸੂਬੇ 'ਚ 31 ਜੁਲਾਈ ਤੱਕ ਵਧਾਇਆ ਲਾਕਡਾਊਨ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਸ ਸੂਬੇ 'ਚ 31 ਜੁਲਾਈ ਤੱਕ ਵਧਾਇਆ ਲਾਕਡਾਊਨ:ਮੁੰਬਈ : ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਗ੍ਰਾਫ ਨੂੰ ਦੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ। ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਮਹਾਰਾਸ਼ਟਰ 'ਚ ਇਸ ਦੇ ਪ੍ਰਕੋਪ ਨੂੰ ਦੇਖਦਿਆਂ ਲਾਕਡਾਊਨ 31 ਜੁਲਾਈ ਤੱਕ ਲਈ ਵਧਾ ਦਿੱਤਾ ਗਿਆ ਹੈ। ਹਾਲਾਂਕਿ ਲਾਕਡਾਊਨ ਦੌਰਾਨ ਸੂਬੇ 'ਚ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਇਸ ਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਗੈਰ ਜ਼ਰੂਰੀ ਕੰਮਾਂ ਜਿਵੇਂ ਕਿ ਖਰੀਦਦਾਰੀ ਅਤੇ ਬਾਹਰੀ ਅਭਿਆਸਾਂ ਦੇ ਉਦੇਸ਼ਾਂ ਲਈ ਵਿਅਕਤੀਆਂ ਦੀ ਆਵਾਜਾਈ ਨੂੰ ਮਾਸਕ ਪਹਿਨਣ, ਸਮਾਜਕ ਦੂਰੀਆਂ ਅਤੇ ਨਿੱਜੀ ਸਫਾਈ ਦੀਆਂ ਸਾਰੀਆਂ ਲੋੜੀਂਦੀਆਂ ਨਿਰਧਾਰਤ ਲਾਜ਼ਮੀ ਸਾਵਧਾਨੀਆਂ ਨਾਲ ਸੀਮਤ ਕੀਤਾ ਗਿਆ ਹੈ। [caption id="attachment_414758" align="aligncenter" width="272"]lockdown Coronavirus: Maharashtra govt extends lockdown till 31 July ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਸ ਸੂਬੇ 'ਚ 31 ਜੁਲਾਈ ਤੱਕ ਵਧਾਇਆ ਲਾਕਡਾਊਨ[/caption] ਇਸ ਦੌਰਾਨ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਸਿਰਫ ਦਫਤਰਾਂ ਅਤੇ ਐਮਰਜੈਂਸੀ ਜਾਣ ਵਾਲਿਆਂ ਨੂੰ ਬਿਨਾਂ ਰੁਕਾਵਟ ਬਾਹਰ ਜਾਣ ਦੀ ਆਗਿਆ ਦਿੱਤੀ ਜਾਏਗੀ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਬਿਨ੍ਹਾਂ ਰੁਕਾਵਟ ਅੰਦੋਲਨ ਨੂੰ ਸਿਰਫ ਕੰਮ ਵਾਲੀ ਥਾਂ 'ਤੇ ਜਾਣ ਅਤੇ ਮਾਨਵਤਾਵਾਦੀ ਲੋੜਾਂ ਦੀ ਪੂਰਤੀ ਲਈ ਡਾਕਟਰੀ ਕਾਰਨ ਸਮੇਤ ਆਗਿਆ ਦਿੱਤੀ ਜਾਏਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਝਾਰਖੰਡ 'ਚ ਲਾਕਡਾਊਨ ਨੂੰ ਇੱਕ ਵਾਰ ਫਿਰ ਤੋਂ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਗ੍ਰਾਫ ਨੂੰ ਦੇਖਦੇ ਹੋਏ ਝਾਰਖੰਡ ਦੀ ਸੋਰੇਨ ਸਰਕਾਰ ਨੇ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਸੀ। ਹਾਲਾਂਕਿ ਇਸ ਦੌਰਾਨ ਕੁੱਝ ਚੀਜ਼ਾਂ ਤੋਂ ਪਾਬੰਦੀ ਹਟਾ ਦਿੱਤੀ ਗਈ ਹੈ। -PTCNews


Top News view more...

Latest News view more...