ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

By Shanker Badra - September 02, 2021 6:09 pm

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ -19 ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ 15 ਸਤੰਬਰ ਤੱਕ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਜਾਣਕਾਰੀ ਅਨੁਸਾਰ ਹੁਣ ਬਾਹਰਲੇ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਲੋਕ, ਚਾਹੇ ਉਹ ਸੜਕ ਰਾਹੀਂ ਪੰਜਾਬ ਆ ਰਹੇ ਹੋਣ ਜਾਂ ਹਵਾਈ ਸਫਰ ਰਾਹੀਂ ,ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ ਜਾਂ ਉਨ੍ਹਾਂ ਦੋਵੇਂ ਟੀਕਿਆਂ ਦਾ ਸਰਟੀਫਿਕੇਟ ਦਿਖਾਉਣਾ ਹੋਵੇਗਾ।

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਇਸ ਤੋਂ ਪਿਹਲਾਂ ਇਕੱਠ 'ਤੇ ਵੀ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ 150 ਲੋਕ ਅਤੇ ਬਾਹਰ 300 ਲੋਕ ਇਕੱਠੇ ਹੋ ਸਕਦੇ ਹਨ। ਜਿੰਮ, ਸਿਨੇਮਾ, ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿ ਸਕਦੇ ਹਨ।

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੇਂ ਨਿਰਦੇਸ਼ ਕੀਤੇ ਜਾਰੀ , ਪੜ੍ਹੋ ਨਵੀਆਂ ਹਦਾਇਤਾਂ

ਦੂਜੇ ਪਾਸੇ ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ ਇਸ ਸ਼ਰਤ 'ਤੇ ਖੁੱਲ੍ਹ ਸਕਦੀਆਂ ਹਨ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਕੋਲ ਟੀਕੇ ਦੀਆਂ ਦੋਵੇਂ ਖੁਰਾਕਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਇਹੀ ਨਿਯਮ ਸਕੂਲਾਂ 'ਤੇ ਵੀ ਲਾਗੂ ਹੋਵੇਗਾ, ਹਾਲਾਂਕਿ ਬੱਚਿਆਂ ਦੇ ਕੋਲ ਆਨਲਾਈਨ ਸਿੱਖਿਆ ਦਾ ਵਿਕਲਪ ਵੀ ਹੋਵੇਗਾ।
-PTCNews

adv-img
adv-img