ਮੁੱਖ ਖਬਰਾਂ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ,ਲਾਕਡਾਊਨ ਵਿੱਚ ਸਖ਼ਤੀ ,ਘਰੋਂ ਨਿਕਲਣ 'ਤੇ ਪਾਬੰਧੀ      

By Shanker Badra -- June 11, 2020 6:06 pm -- Updated:Feb 15, 2021

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ,ਲਾਕਡਾਊਨ ਵਿੱਚ ਸਖ਼ਤੀ ,ਘਰੋਂ ਨਿਕਲਣ 'ਤੇ ਪਾਬੰਧੀ:ਚੰਡੀਗੜ੍ਹ : ਪੰਜਾਬ ਦੇ ਵਿੱਚ ਕੋਰੋਨਾ ਦੇ ਫੈਲਣ ਅਤੇ ਕਮਿਊਨਿਟੀ ਦੇ ਫੈਲਾਅ ਦੇ ਖ਼ਤਰਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸ਼ਨੀਵਾਰ -ਐਤਵਾਰ ਅਤੇ ਜਨਤਕ ਛੁੱਟੀ ਵਾਲੇ ਦਿਨ ਲਾਕਡਾਊਨ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਵੀਕ ਐਂਡ ਤੇ ਪਬਲਿਕ ਹੋਵੀਡੇਅ ‘ਤੇ ਸੀਮਤ ਮੂਵਮੈਂਟ ਕਰਨ ਲਈ ਕਿਹਾ ਹੈ।

ਇਸ ਦੌਰਾਨ ਮੈਡੀਕਲ ਸਟਾਫ ਅਤੇ ਜ਼ਰੂਰੀ ਸੇਵਾਵਾਂ ਵਾਲਿਆਂ ਨੂੰ ਛੱਡ ਕੇ ਸਾਰੇ ਨਾਗਰਿਕਾਂ ਨੂੰ ਕੋਵਾ ਐਪ ਤੋਂ ਈ-ਪਾਸ ਡਾਊਨਲੋਡ ਕਰਨ ਦੀ ਜ਼ਰੂਰਤ ਹੋਏਗੀ। ਮੁੱਖ ਮੰਤਰੀ ਨੇ ਇੱਕ ਵੀਡੀਓ ਕਾਨਫਰੰਸ ਰਾਹੀਂ ਬੈਠਕ ਵਿੱਚ ਮਹਾਂਮਾਰੀ ਦੀ ਸਥਿਤੀ ਅਤੇ ਹੋਰ ਫੈਲਣ ਨੂੰ ਰੋਕਣ ਲਈ ਰਾਜ ਵਿੱਚ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਹਾਲਾਂਕਿ ਉਦਯੋਗ ਨੂੰ ਸਾਰੇ ਦਿਨ ਆਮ ਤੌਰ 'ਤੇ ਕੰਮ ਕਰਨ ਦੀ ਆਗਿਆ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਕਿ ਵੱਡੀ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਲਾਗੂ ਕੀਤੀ ਜਾਵੇ।

Lockdown on weekends and public holidays in Punjab ਪੰਜਾਬ ਵਿੱਚ ਵੀਕ ਐਂਡ ਅਤੇ ਪਬਲਿਕ ਹੋਲੀਡੇਅ ਮੌਕੇ ਲਾਕਡਾਊਨ

ਇਸ ਦੇ ਇਲਾਵਾ ਮੁੱਖ ਮੰਤਰੀ ਨੇ ਨੇ ਕਿਹਾ ਕਿ ਦਿੱਲੀ ਤੋਂ ਆਉਣ ਵਾਲਿਆਂ ਕੋਲ ਹੈਲਥ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ ਅਤੇ ਦਿੱਲੀ ਤੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ 4 ਹੋਰ ਟੈਸਟਿੰਗ ਲੈਬ ਖੋਲੀਆਂ ਜਾਣਗੀਆਂ।
-PTCNews