Fri, Apr 19, 2024
Whatsapp

ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਹਾੜੇ ਸਮਾਗਮ 'ਚ ਪਹੁੰਚੇ ਸੁਖਬੀਰ ਬਾਦਲ

Written by  Shanker Badra -- May 27th 2018 02:42 PM -- Updated: May 27th 2018 02:52 PM
ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਹਾੜੇ ਸਮਾਗਮ 'ਚ ਪਹੁੰਚੇ ਸੁਖਬੀਰ ਬਾਦਲ

ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਹਾੜੇ ਸਮਾਗਮ 'ਚ ਪਹੁੰਚੇ ਸੁਖਬੀਰ ਬਾਦਲ

ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਹਾੜੇ ਸਮਾਗਮ 'ਚ ਪਹੁੰਚੇ ਸੁਖਬੀਰ ਬਾਦਲ:ਯਮੁਨਾਨਗਰ ਦੇ ਲੋਹਗੜ੍ਹ ਸਾਹਿਬ 'ਚ ਅੱਜ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ 308ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ।ਇਸ ਸਥਾਪਨਾ ਦਿਵਸ ਸਮਾਗਮ ਦਾ ਖ਼ਾਸ ਉਪਰਾਲਾ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ।ਕਿਲ੍ਹਾ ਲੋਹਗੜ੍ਹ ਸਾਹਿਬ 300 ਸਾਲ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਦੀ ਪਹਿਲੀ ਸਿੱਖ ਰਾਜਧਾਨੀ ਹੁੰਦੀ ਸੀ। ਅੱਜ ਇਸ ਸਥਾਨ 'ਤੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਿਤ ਸਮਾਗਮ ਕਰਵਾਇਆ ਗਿਆ ਹੈ।ਇਸ ਸਥਾਪਨਾ ਦਿਵਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਹੈ।ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਹਾੜੇ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਪਹੁੰਚੇ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਹਨ। -PTCNews


Top News view more...

Latest News view more...