Lok Sabha Election 2019: ਸੁਖਬੀਰ ਬਾਦਲ ਵੱਲੋਂ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ

sad
Lok Sabha Election 2019: ਸੁਖਬੀਰ ਬਾਦਲ ਵੱਲੋਂ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ

Lok Sabha Election 2019: ਸੁਖਬੀਰ ਬਾਦਲ ਵੱਲੋਂ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੌਰੇ ‘ਤੇ ਹਨ। ਜਿਸ ਦੌਰਾਨ ਉਹ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ।

sad
Lok Sabha Election 2019: ਸੁਖਬੀਰ ਬਾਦਲ ਵੱਲੋਂ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ।ਇਸ ਮੌਕੇ ਉਹਨਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ਸੁਨੀਲ ਜਾਖੜ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕਿਆ ਹੈ ਅਤੇ ਉਹ ਆਪਣੇ ਘਰ ਤੋਂ ਭੱਜ ਕੇ ਗੁਰਦਾਸਪੁਰ ਆਇਆ ਜੇ ਹਿੰਮਤ ਹੈ ਤਾਂ ਉਹ ਇਸ ਵਾਰ ਚੋਣ ਫਿਰੋਜਪੁਰ ਤੋਂ ਲੜੇ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ

ਇਸ ਮੌਕੇ ਉਹਨਾਂ ਅਕਾਲੀ ਦਲ ਟਕਸਾਲੀ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਟਕਸਾਲੀ ਜਾਅਲੀ ਅਕਾਲੀ ਦਲ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ‘ਤੇ ਤੰਜ ਕਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਵਾਂਗ ਰਾਹੁਲ ਵੀ ਲੋਕਾਂ ਨਾਲ ਝੂਠੇ ਵਾਅਦੇ ਕਰ ਰਿਹਾ ਹੈ ਅਤੇ ਆਪਣੀ ਸਰਕਾਰ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਿਹਾ ਹੈ।

sad
Lok Sabha Election 2019: ਸੁਖਬੀਰ ਬਾਦਲ ਵੱਲੋਂ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਤੋਂ ਚੋਣ ਲੜਨ ਦੀ ਚੁਣੌਤੀ

ਲੋਕ ਸਭਾ ਚੋਣਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਕੌਰ ਕਮੇਟੀ ਦੀ ਮੀਟਿੰਗ ‘ਚ ਜਲਦ ਹੀ ਸ਼੍ਰੋਮਣੀ ਅਕਾਲੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

-PTC News