ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼: ਸੂਤਰ

By Jashan A - May 23, 2019 6:05 pm

ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼: ਸੂਤਰ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਦੌਰਾਨ ਦੇਸ਼ 'ਚ ਇੱਕ ਵਾਰ ਫਿਰ NDA ਦੀ ਸਰਕਾਰ ਬਣ ਗਈ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ।

rahul ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼: ਸੂਤਰ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਨੇ ਸੋਨੀਆ ਗਾਂਧੀ ਦੇ ਸਾਹਮਣੇ ਅਸਤੀਫੇ ਦੀ ਪੇਸ਼ਕਸ਼ ਰੱਖੀ। ਜਿਸ ਤੋਂ ਬਾਅਦ ਮਾਂ ਸੋਨੀਆ ਗਾਂਧੀ ਨੇ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ।

ਇਸਦੇ ਨਾਲ ਹੀ ਰਾਹੁਲ ਨੇ ਕਾਂਗਰਸ ਦੀ ਹਾਰ ਦੀ ਜਿੰਮੇਵਾਰੀ ਵੀ ਲਈ ਹੈ।ਦੱਸਣਯੋਗ ਹੈ ਕਿ ਅਮੇਠੀ ਤੋਂ ਰਾਹੁਲ ਗਾਂਧੀ ਦਾ ਮੁਕਾਬਲਾ ਭਾਜਪਾ ਦੀ ਸਮਰਿਤੀ ਇਰਾਨੀ ਨਾਲ ਹੋਇਆ।

rahul ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼: ਸੂਤਰ

ਇਸ ਸੀਟ 'ਤੇ ਫੈਸਲਾ ਆਉਣ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਨੇ ਹਾਰ ਸਵੀਕਾਰ ਕਰ ਲਈ ਅਤੇ ਬਕਾਇਦਾ ਸਮਰਿਤੀ ਨੂੰ ਵਧਾਈ ਵੀ ਦਿੱਤੀ।

-PTC News

adv-img
adv-img