
Lok Sabha Elections 2019: ਅੰਮ੍ਰਿਤਸਰ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਦੀਪ ਪੁਰੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਅੰਦਰ ਜਿਉਂ-ਜਿਉਂ ਵੋਟਾਂ ਦੀ ਤਾਰੀਕ ਨੇੜੇ ਆ ਰਹੀ ਹੈ ਉਵੇਂ ਹੀ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ।ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਪੰਜਾਬ ਅੰਦਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਕਈ ਦਿੱਗਜ ਨੇਤਾ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਡਟ ਰਹੇ ਹਨ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਖ਼ਿਲਾਫ ਦਿੱਤੇ ਸਬੂਤ
ਜਿਸ ਦੌਰਾਨ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਦੇ ਹੱਕ 'ਚ ਵੋਟਾਂ ਮੰਗਣ ਆਏ।ਇਥੇ ਉਹਨਾਂ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ।ਇਸ ਮੌਕੇ ਉਹਨਾਂ ਨਾਲ ਅਕਾਲੀ ਦਲ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ ਹੈ।

ਉਹਨਾਂ ਕਿਹਾ ਕਿ ਮੈਂ ਅੰਮ੍ਰਿਤਸਰ 'ਚ ਹਰਦੀਪ ਪੁਰੀ ਦੇ ਹੱਕ 'ਚ ਵੋਟਾਂ ਮੰਗਣ ਲਈ ਆਇਆ ਹਾਂ ਅਤੇ ਸਾਨੂੰ ਤੁਹਾਡੇ ਪਿਆਰ ਦੀ ਲੋੜ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਭਰ 'ਚ ਅਕਾਲੀ ਭਾਜਪਾ ਸਰਕਾਰ ਨੇ ਬਹੁਤ ਵਿਕਾਸ ਕਰਵਾਇਆ ਹੈ।
ਇਸ ਮੌਕੇ ਉਹਨਾਂ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ, ਉਹਨਾਂ ਕਿਹਾ ਕਿ ਅਕਾਲੀ ਦਲ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ।ਅਕਾਲੀ-ਭਾਜਪਾ ਸਰਕਾਰ ਨੇ ਬਠਿੰਡਾ 'ਚ ਏਮਜ਼ ਬਣਾ ਦਿੱਤਾ ਅਤੇ ਅੰਮ੍ਰਿਤਸਰ ਦੀ ਨੁਹਾਰ ਬਦਲ ਦਿੱਤੀ ਹੈ।
ਹੋਰ ਪੜ੍ਹੋ:ਦੇਸ਼ ਨੂੰ ਨਿਰਣਾਇਕ ਅਤੇ ਸਪੱਸ਼ਟ ਸੋਚ ਵਾਲੀ ਲੀਡਰਸ਼ਿਪ ਦੀ ਲੋੜ: ਪ੍ਰਕਾਸ਼ ਸਿੰਘ ਬਾਦਲ

ਜਿੰਨ੍ਹਾਂ ਵਿਕਾਸ ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਨੇ ਕੀਤਾ ਹੈ ਉਨ੍ਹਾਂ ਕਾਂਗਰਸ ਕਦੇ ਵੀ ਨਹੀਂ ਕਰ ਸਕਦੀ। ਇਸ ਮੌਕੇ ਉਹਨਾਂ ਕਾਂਗਰਸ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਭਾਰਤ ਵੰਡ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ 'ਚ ਲਿਆਉਣ ਦੀ ਕੋਸ਼ਿਸ ਨਹੀਂ ਕੀਤੀ। ਅਗੇ ਉਹਨਾਂ '84 ਸਿੱਖ ਕਤਲੇਆਮ 'ਤੇ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਪੀੜਤਾਂ ਨਾਲ ਬੇਇਨਸਾਫ਼ੀ ਕੀਤੀ ਹੈ ਤੇ '84 ਪੀੜਤਾਂ ਨੂੰ ਮੋਦੀ ਸਰਕਾਰ ਨੇ 34 ਸਾਲ ਬਾਅਦ ਇਨਸਾਫ ਦਿਵਾਇਆ ਹੈ।
-PTC News