Sat, Apr 20, 2024
Whatsapp

ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ

Written by  Shanker Badra -- May 19th 2019 07:32 AM -- Updated: May 19th 2019 12:19 PM
ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ

ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ

ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ:ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ। [caption id="attachment_296956" align="aligncenter" width="300"]Lok Sabha elections 2019: At first vote Confession letter to the girl ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ[/caption] ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਗਰਮੀ ਤੋਂ ਪ੍ਰੇ਼ਸਾਨ ਲੋਕ ਛੱਤਰੀ ਲੈ ਕੇ ਵੋਟ ਪਾਉਣ ਲਈ ਬੂਥ ਕੇਂਦਰਾਂ ਉਤੇ ਪਹੁੰਚ ਰਹੇ ਹਨ।ਇਸ ਦੌਰਾਨ ਨਾਭਾ ਵਿੱਚ ਅਰਾਧਨਾ ਰਾਣੀ ਨਾਂਅ ਦੀ ਲੜਕੀ ਨੇ ਪਹਿਲੀ ਵਾਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ ਹੈ।ਜਿਸ ਕਰਕੇ ਚੋਣ ਅਧਿਕਾਰੀ ਵੱਲੋਂ ਉਸਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਹੈ।ਇਸ ਤੋਂ ਬਾਅਦ ਅਰਾਧਨਾ ਰਾਣੀ ਆਪਣੀ ਉਂਗਲੀ ਤੇ ਲੱਗੇ ਨਿਸ਼ਾਨ ਨੂੰ ਦਿਖਾ ਰਹੀ ਹੈ। [caption id="attachment_296954" align="aligncenter" width="300"]Lok Sabha elections 2019: At first vote Confession letter to the girl ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ[/caption] ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। [caption id="attachment_296953" align="aligncenter" width="300"]Lok Sabha elections 2019: At first vote Confession letter to the girl ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਸ਼ੁਰੂ , ਪਹਿਲੀ ਵਾਰ ਵੋਟ ਪਾਉਣ 'ਤੇ ਲੜਕੀ ਨੂੰ ਮਿਲਿਆ ਪ੍ਰਸ਼ੰਸਾ ਪੱਤਰ[/caption] ਹੋਰ ਖਬਰਾਂ: ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਗੇੜ ਲਈ ਵੋਟਿੰਗ ਸ਼ੁਰੂ , ਪੰਜਾਬ ਸਮੇਤ 7 ਸੂਬਿਆਂ ਦੀਆਂ 59 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ।ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ।ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ।ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ।ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ।ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ।ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ। -PTCNews ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...