Thu, May 9, 2024
Whatsapp

ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ

Written by  Shanker Badra -- May 19th 2019 02:07 PM -- Updated: May 19th 2019 03:37 PM
ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ

ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ

ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ:ਲਹਿਰਾਗਾਗਾ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ। [caption id="attachment_297433" align="aligncenter" width="300"]Lok Sabha elections 2019: Bibi Rajinder Kaur Bhattal Voted with family members ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ[/caption] ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ। [caption id="attachment_297434" align="aligncenter" width="300"]Lok Sabha elections 2019: Bibi Rajinder Kaur Bhattal Voted with family members ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ[/caption] ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੋਲਿੰਗ ਬੂਥ ਨੰਬਰ 27 'ਤੇ ਆਪਣੇ ਪੁੱਤਰ ਤੇ ਨੂੰਹ ਸਮੇਤ ਵੋਟ ਪਾਈ ਹੈ।ਇਸ ਦੌਰਾਨ ਉਨ੍ਹਾਂ ਨੇ ਲਾਇਨ 'ਚ ਲੱਗ ਕੇ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ।ਇਸ ਤੋਂ ਬਾਅਦ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਅਤੇ ਕੇਂਦਰ ਵਿਚ ਕਾਂਗਰਸ ਸਰਕਾਰ ਬਣੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ। [caption id="attachment_297438" align="aligncenter" width="300"]Lok Sabha elections 2019: Bibi Rajinder Kaur Bhattal Voted with family members ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ[/caption] ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। [caption id="attachment_297436" align="aligncenter" width="300"]Lok Sabha elections 2019: Bibi Rajinder Kaur Bhattal Voted with family members ਲੋਕ ਸਭਾ ਚੋਣਾਂ 2019 : ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ 'ਚ ਪਰਿਵਾਰ ਸਮੇਤ ਪਾਈ ਵੋਟ[/caption] ਹੋਰ ਖਬਰਾਂ:ਲੋਕ ਸਭਾ ਚੋਣਾਂ 2019 : ਪੰਜਾਬ ‘ਚ 100-100 ਸਾਲ ਦੇ ਬਜ਼ੁਰਗਾਂ ਨੇ ਪਾਈਆਂ ਵੋਟਾਂ ! ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ।ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ।ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ।ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ।ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ।ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ।ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ। -PTCNews ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...