ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ:ਸੰਗਰੂਰ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ - ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।
[caption id="attachment_288829" align="aligncenter" width="300"]
Lok Sabha Elections 2019 Parminder Singh Dhindsa files nomination from Sangrur" width="300" height="156" /> ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪਣੀ ਮਾਤਾ ਹਰਜੀਤ ਕੌਰ ਢੀਂਡਸਾ ਅਤੇ ਪਤਨੀ ਗਗਨਦੀਪ ਕੌਰ ਢੀਂਡਸਾ ਨੂੰ ਨਾਲ ਲੈ ਕੇ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਜੋਸ਼ੀ ਵੀ ਮੌਜੂਦ ਸਨ।
[caption id="attachment_288828" align="aligncenter" width="300"]
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਘਨਸ਼ਾਮ ਥੋਰੀ ਕੋਲ ਆਪਣਾ ਨਾਮਜ਼ਦਗੀ ਕਾਗ਼ਜ਼ ਦਾਖਲ ਕਰਾਇਆ ਸੀ।
[caption id="attachment_288835" align="aligncenter" width="300"]
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ , ਬਾਲੀਵੁੱਡ ਅਦਾਕਾਰ ਪ੍ਰਿਅੰਕਾ ਚੋਪੜਾ ਨੇ ਮੁੰਬਈ ਵਿਚ ਪਾਈ ਵੋਟ
ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ , ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ , ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਵੱਲੋਂ ਸਿਮਰਨਜੀਤ ਸਿੰਘ ਮਾਨ, ਪੰਜਾਬ ਜਮਹੂਰੀ ਗੱਠਜੋੜ ਵਲੋਂ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵਲੋਂ ਰਾਜਦੇਵ ਸਿੰਘ ਖਾਲਸਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ।ਇਸ ਹਲਕੇ ਤੋਂ ‘ਆਪ’, ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਤਿਕੋਨੇ ਮੁਕਾਬਲੇ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ।
-PTCNews