Sat, Apr 27, 2024
Whatsapp

ਹਲਕਾ ਜਲਾਲਾਬਾਦ 'ਚ "ਆਪ" ਤੇ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਮਾਹੂਆਣਾ ਬੋਦਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

Written by  Jashan A -- April 11th 2019 01:57 PM -- Updated: April 11th 2019 02:08 PM
ਹਲਕਾ ਜਲਾਲਾਬਾਦ 'ਚ

ਹਲਕਾ ਜਲਾਲਾਬਾਦ 'ਚ "ਆਪ" ਤੇ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਮਾਹੂਆਣਾ ਬੋਦਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਹਲਕਾ ਜਲਾਲਾਬਾਦ 'ਚ "ਆਪ" ਤੇ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਮਾਹੂਆਣਾ ਬੋਦਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)),ਜਲਾਲਾਬਾਦ: ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਚ ਲੋਕਾਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਆਮ ਆਦਮੀ ਪਾਰਟੀ ਦੇ ਖ਼ਤਮ ਹੁੰਦੇ ਆਧਾਰ ਅਤੇ ਕਾਂਗਰਸ ਦੀ ਦੋ ਸਾਲ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਇਹ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਕੇ ਉਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ । [caption id="attachment_281525" align="aligncenter" width="300"]sad ਹਲਕਾ ਜਲਾਲਾਬਾਦ 'ਚ "ਆਪ" ਤੇ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਮਾਹੂਆਣਾ ਬੋਦਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਹਲਕਾ ਜਲਾਲਾਬਾਦ ਦੇ ਕਰੀਬ ਛੇ ਹਜ਼ਾਰ ਆਬਾਦੀ ਵਾਲੇ ਪਿੰਡ ਮਾਹੂਆਣਾ ਬੋਦਲਾਂ 'ਚ ਵੀ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਜੁੜੇ ਕਈ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਪਿੰਡ ਨਾਲ ਸਬੰਧਤ ਬੂਟਾ ਸਿੰਘ ਭੁੱਲਰ ਸ਼ੇਰ ਸਿੰਘ ਭੁੱਲਰ ਜਿਹੇ ਕਈ ਆਮ ਆਦਮੀ ਪਾਰਟੀ ਨਾਲ ਜੁੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਨਕਾਰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਹੋਰ ਪੜ੍ਹੋ:ਅਰਵਿੰਦ ਕੇਜਰੀਵਾਲ ਸਮੇਤ ਇਹ ਨੇਤਾ ਪਹੁੰਚੇ ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਹਸਪਤਾਲ ਦੂਜੇ ਪਾਸੇ ਦਰਸ਼ਨ ਸਿੰਘ ਇੰਦਰ ਸਿੰਘ ਰਾਏ ਅਤੇ ਉਨ੍ਹਾਂ ਦੇ ਦਰਜਨਾਂ ਸਾਥੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਦਾ ਐਲਾਨ ਕੀਤਾ। [caption id="attachment_281529" align="aligncenter" width="300"]sad ਹਲਕਾ ਜਲਾਲਾਬਾਦ 'ਚ "ਆਪ" ਤੇ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਮਾਹੂਆਣਾ ਬੋਦਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕਰਵਾਏ ਵਿਕਾਸ ਤੋਂ ਉਹ ਪ੍ਰਭਾਵਿਤ ਹਨ ਜਦਕਿ ਕਾਂਗਰਸੀ ਆਮ ਆਦਮੀ ਪਾਰਟੀ ਨੇ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਕੇ ਉਹਨਾਂਦੀ ਹਮਾਇਤ ਦਾ ਫ਼ੈਸਲਾ ਲਿਆ ਹੈ। -PTC News


Top News view more...

Latest News view more...