ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

Lok Sabha elections Guru Har Sahai Youth Akali Dal rally
ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਲੋਕਾਂ ਦਾ ਠਾਠਾਂ ਮਾਰਦਾ ਇਕੱਠ:ਗੁਰੂਹਰਸਹਾਏ : ਯੂਥ ਅਕਾਲੀ ਦਲ ਵੱਲੋਂ ਸੂਬੇ ਵਿੱਚ ਹਲਕਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ ਅੱਜ ਗੁਰੂਹਰਸਹਾਏ ਵਿੱਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਹੋਈ ਹੈ।ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ , ਪਰਮਬੰਸ ਬੰਟੀ ਰੋਮਾਣਾ ਤੋਂ ਇਲਾਵਾ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੀ ਲੀਡਰਸ਼ਿਪ ਵੱਡੀ ਗਿਣਤੀ ਵਿੱਚ ਪਹੁੰਚੀ ਹੈ।

Lok Sabha elections Guru Har Sahai Youth Akali Dal rally
ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਚੋਣ ਗਤੀਆਂ ਵਿੱਚ ਸਰਗਰਮ ਨਜ਼ਰ ਆ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਵੀ ਸੂਬੇ ਵਿੱਚ ਹਲਕਾ ਵਾਰ ਰੈਲੀਆਂ ਦਾ ਸਿਲਸਿਲਾ ਜਾਰੀ ਹੈ।ਅੱਜ ਯੂਥ ਅਕਾਲੀ ਦਲ ਵੱਲੋਂ ਗੁਰੂ ਹਰਸਹਾਏ ਦੀ ਦਾਣਾ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਹੋਇਆ ਹੈ।ਸ਼ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ‘ਚ ਹੋਈ ਇਸ ਵਿਸ਼ਾਲ ਰੈਲੀ ਵਿੱਚ ਬਿਕਰਮ ਸਿੰਘ ਮਜੀਠੀਆ ,ਪਰਮਬੰਸ ਬੰਟੀ ਰੁਮਾਣਾ ,ਹਲਕਾ ਮੁਕਤਸਰ ਤੋਂ ਵਿਧਾਇਕ ਰੋਜ਼ੀ ਬਰਕੰਦੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਹੈ।

Lok Sabha elections Guru Har Sahai Youth Akali Dal rally
ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਇਸ ਰੈਲੀ ਵਿੱਚ ਖਾਸ ਗੱਲ ਇਹ ਰਹੀ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲਈ ਫੈਸਲਾ ਜਨਤਾ ‘ਤੇ ਛੱਡਿਆ ਅਤੇ ਜਨਤਾ ਤੋਂ ਹੀ ਉਮੀਦਵਾਰ ਲਈ ਫਤਵਾ ਮੰਗਿਆ। ਸਿੱਧੇ -ਸਿੱਧੇ ਹਲਕਾ ਗੁਰੂ ਹਰਸਹਾਏ ਦੇ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਇਸ ਵਾਰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਦਾ ਉਮੀਦਵਾਰ ਬਣਾਏ ਜਾਣ ਦੀ ਮੰਗ ਕੀਤੀ ਅਤੇ ਹੱਥ ਖੜ੍ਹੇ ਕਰਕੇ ਜੈਕਾਰਿਆਂ ਨਾਲ ਸੁਖਬੀਰ ਸਿੰਘ ਬਾਦਲ ਦਾ ਨਾਮ ਅੱਗੇ ਰੱਖਿਆ ਹੈ।

Lok Sabha elections Guru Har Sahai Youth Akali Dal rally
ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਜਿੱਥੇ ਲੋਕ ਫਤਵਾ ਹਾਈਕਮਾਂਡ ਅੱਗੇ ਰੱਖੇ ਜਾਣ ਦੀ ਗੱਲ ਕਹੀ, ਉੱਥੇ ਉਨ੍ਹਾਂ ਯੂਥ ਅਕਾਲੀ ਦਲ ਦੀਆਂ ਸਾਰੀਆਂ ਰੈਲੀਆਂ ਵਿੱਚੋਂ ਹਲਕਾ ਗੁਰੂ ਹਰਸਹਾਏ ਦੀ ਰੈਲੀ ਨੂੰ ਸਭ ਤੋਂ ਕਾਮਯਾਬ ਦੱਸਦਿਆਂ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਅਤੇ ਲੋਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਪੰਜਾਬ ਵਿੱਚ ਫੈਲੀ ਅਰਾਜਕਤਾ ਦੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵਿਚ ਲੋਕਾਂ ‘ਤੇ ਝੂਠੇ ਪਰਚੇ ਹੋ ਰਹੇ ਹਨ,ਕਿਸਾਨਾਂ ‘ਤੇ ਪਰਚੇ ਹੋ ਰਹੇ ਹਨ ਅਤੇ ਮਾਸੂਮ ਲੋਕਾਂ ਦੇ ਕਤਲ ਹੋ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।
-PTCNews