ਮੁੱਖ ਖਬਰਾਂ

ਕੋਰੋਨਾ ਲਾਗ ਦੀ ਚਪੇਟ 'ਚ ਆਏ ਲੋਕ ਸਭਾ ਸਪੀਕਰ ਓਮ ਬਿਰਲਾ, AIMS 'ਚ ਭਰਤੀ

By Jagroop Kaur -- March 21, 2021 3:05 pm -- Updated:March 21, 2021 3:05 pm

ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਕੋਵਿਡ-19 ਦੀ ਰਫ਼ਤਾਰ ਵੱਧਦੀ ਜਾ ਰਹੀ ਹੈ। ਇਸ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੂੰ ਦਿੱਲੀ ਸਥਿਤ ਏਮਜ਼ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।All guidelines pertaining to social distancing to be maintained during  Monsoon session: LS Speaker

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਓਮ ਬਿਰਲਾ ਵਲੋਂ ਕਿਹਾ ਗਿਆ ਹੈ ਕਿ ਹਾਲ ’ਚ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕ ਕੋਰੋਨਾ ਦੀ ਜਾਂਚ ਕਰਾਉਣ, ਤਾਂ ਕਿ ਵਾਇਰਸ ਤੋਂ ਬਚਿਆ ਜਾ ਸਕੇ।

ਦੱਸ ਦਈਏ ਕਿ ਹਾਲ ਹੀ 'ਚ ਵਿਧਾਨ ਸਭਾ ਸੈਸ਼ਨ 'ਚ ਆਉਣ ਵਾਲੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਸੀ । ਬਾਵਜੂਦ ਇਸ ਦੇ ਹੁਣ ਲੋਕਾਂ corona ਦੀ ਲਾਗ ਦੇ ਕੇਸਾਂ ਦੇ ਫਿਰ ਤੋਂ ਤੇਜ਼ੀ ਨਾਲ ਵੱਧਣ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 43 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 197 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ’ਚ ਹੁਣ ਤੱਕ 4,46,03,841 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

  • Share