Loksabha Election: ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਦਾ ਪ੍ਰਚਾਰ ਰੁਕ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਕਾਫੀ ਗਰਮਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮਸ਼ਹੂਰ ਹਸਤੀਆਂ ਰੈਲੀਆਂ ਕਰਨਗੀਆਂ।PM ਮੋਦੀ ਅੱਜ ਹੁਸ਼ਿਆਰਪੁਰ ਹੋਣਗੇ , ਜਦੋਂਕਿ ਭਾਜਪਾ ਪ੍ਰਧਾਨ ਜੇਪੀ ਨੱਡਾ ਅੰਮ੍ਰਿਤਸਰ, ਫਰੀਦਕੋਟ ਅਤੇ ਨੰਗਲ ਵਿੱਚ ਰੈਲੀਆਂ ਕਰਨਗੇ। ਜਦੋਂ ਕਿ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਆਨੰਦਪੁਰ ਸਾਹਿਬ ਅਤੇ ਲੁਧਿਆਣਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।