Fri, Apr 26, 2024
Whatsapp

ਲੌਂਗੋਵਾਲ :ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

Written by  Shanker Badra -- April 03rd 2019 11:17 AM
ਲੌਂਗੋਵਾਲ :ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਲੌਂਗੋਵਾਲ :ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਲੌਂਗੋਵਾਲ :ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ:ਲੌਂਗੋਵਾਲ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_277904" align="aligncenter" width="300"]Longowal Near Village Takkipur farmer Suicide
ਲੌਂਗੋਵਾਲ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਇਸ ਦੌਰਾਨ ਹੁਣ ਲੌਂਗੋਵਾਲ ਦੇ ਨੇੜਲੇ ਪਿੰਡ ਤਕੀਪੁਰ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।ਮ੍ਰਿਤਕ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਤਕੀਪੁਰ ਵਜੋਂ ਹੋਈ ਹੈ। [caption id="attachment_277906" align="aligncenter" width="275"]Longowal Near Village Takkipur farmer Suicide
ਲੌਂਗੋਵਾਲ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਸਾਢੇ ਚਾਰ ਏਕੜ ਦੇ ਕਰੀਬ ਜ਼ਮੀਨ ਸੀ ਅਤੇ ਉਸ ਦੇ ਸਿਰ ਪੰਜਾਬ ਨੈਸ਼ਨਲ ਬੈਂਕ ਦਾ 8 ਲੱਖ ਰੁਪਏ ਦਾ ਕਰਜ਼ਾ ਹੈ।ਪਿੰਡ ਵਾਲਿਆਂ ਦੇ ਦੱਸਣ ਮੁਤਾਬਕ ਉਸ ਦੀ ਪੋਤਰੀ ਬਿਮਾਰ ਰਹਿੰਦੀ ਹੈ , ਜਿਸ ਦੇ ਇਲਾਜ 'ਤੇ ਕਾਫ਼ੀ ਪੈਸਾ ਖ਼ਰਚ ਹੋ ਰਿਹਾ ਸੀ,ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। [caption id="attachment_277903" align="aligncenter" width="277"]Longowal Near Village Takkipur farmer Suicide
ਲੌਂਗੋਵਾਲ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਇਸੇ ਪ੍ਰੇਸ਼ਾਨੀ ਕਾਰਨ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਖੇਤਾਂ ਵੱਲ ਨੂੰ ਗਿਆ ਸੀ ਤਾਂ ਕਾਫੀ ਸਮੇਂ ਤੱਕ ਘਰ ਨਾ ਮੁੜਿਆ ਉਸ ਦੀ ਤਲਾਸ਼ ਕੀਤੀ ਗਈ ਤਾਂ ਇਸ ਦੌਰਾਨ ਪਤਾ ਲੱਗਾ ਕਿ ਉਹ ਖੇਤ 'ਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ।ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। -PTCNews


Top News view more...

Latest News view more...