ਧਨੌਲਾ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਦਾ ਮਾਮਲਾ: ਪੁਲਿਸ ਨੇ ਪਤਨੀ ਬੇਅੰਤ ਕੌਰ ਖਿਲਾਫ ਮਾਮਲਾ ਕੀਤਾ ਦਰਜ

By Jashan A - July 28, 2021 9:07 am

ਬਰਨਾਲਾ ਜਿਲ੍ਹੇ ਦੇ ਕਸਬਾ ਧਨੋਲਾ ਦੇ ਬਹੁਚਰਚਿਤ ਲਵਪ੍ਰੀਤ ਦੇ ਖ਼ੁਦਕੁਸ਼ੀ ਮਾਮਲੇ (Lovepreet Suicide Case) 'ਚ ਬਰਨਾਲਾ ਪੁਲਿਸ (Barnala Police) ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ 'ਚ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਥਾਣਾ ਧਨੌਲਾ ਥਾਣੇ 'ਚ ਐੱਫ.ਆਈ.ਆਰ ਨੰਬਰ 97 ਧਾਰਾ 420 ਦੇ ਅਧੀਨ ਮਾਮਲਾ ਦਰਜ(FIR) ਕੀਤਾ ਹੈ। ਪੁਲਿਸ ਵੱਲੋਂ ਇਹ ਮਾਮਲਾ ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੀਤਾ ਗਿਆ ਹੈ, ਉਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦਾ ਵਿਸ਼ਾ ਸ਼ੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਰਿਹਾ ਹੈ। ਜਿਸ ਵਿਚ ਲੱਖਾਂ ਰੁਪਏ ਖਰਚ ਕੇ ਆਈਲੈਟਸ ਪਾਸ ਕਰਵਾ ਕੇ ਕੈਨੇਡਾ ਭੇਜੀ ਪਤਨੀ ਬੇਅੰਤ ਕੌਰ (Beant Kaur) ਉੱਤੇ ਮ੍ਰਿਤਕ ਪਤੀ ਲਵਪ੍ਰੀਤ ਸਿੰਘ ਦੀ ਤਰਫੋਂ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਸੀ। ਲਵਪ੍ਰੀਤ ਦੀ ਖੁਦਕੁਸ਼ੀ ਪਿੱਛੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਧੋਖਾ ਦਿੱਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ।

ਹੋਰ ਪੜ੍ਹੋ: ਗੈਂਗਸਟਰ ਪ੍ਰੀਤ ਸੇਖੋਂ ਅੱਜ ਅਜਨਾਲਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਬੀਤੇ ਦਿਨ ਕੀਤਾ ਸੀ ਗ੍ਰਿਫਤਾਰ

ਇਹ ਸੀ ਮਾਮਲਾ-

ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਮੁਤਾਬਕ ਸਾਲ 2018 'ਚ ਲਵਪ੍ਰੀਤ ਸਿੰਘ ਦੀ ਖੁੱਡੀ ਕਲਾਂ ਦੀ ਰਹਿਣ ਵਾਲੀ ਬੇਅੰਤ ਕੌਰ ਨਾਲ ਮੰਗਣੀ ਹੋਈ ਸੀ। ਬੇਅੰਤ ਕੌਰ ਕਨੇਡਾ ਗਈ ਸੀ। ਸਹੁਰਿਆਂ ਨੇ ਨੂੰਹ ਨੂੰ ਕਨੇਡਾ ਭੇਜਣ 'ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਸਨ। ਇਕ ਸਾਲ ਬਾਅਦ, ਬੇਅੰਤ ਕੌਰ ਦੇ ਕਨੇਡਾ ਤੋਂ ਪਰਤਣ ਤੋਂ ਬਾਅਦ, ਉਸਨੇ 2019 ਵਿੱਚ ਲਵਪ੍ਰੀਤ ਸਿੰਘ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ ਬਾਅਦ, ਬੇਅੰਤ ਕੌਰ ਫਿਰ ਕਨੈਡਾ ਚਲੀ ਗਈ। ਇਸ ਦੌਰਾਨ ਉਸਨੇ ਲਵਪ੍ਰੀਤ ਸਿੰਘ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਤੇ ਲਵਪ੍ਰੀਤ ਨੂੰ ਕਨੈਡਾ ਬੁਲਾਉਣ ਬਾਰੇ ਟਾਲ ਮਟੋਲ ਕਰਨ ਲੱਗੀ। ਦੋਵਾਂ ਵਿਚਾਲੇ ਹੋਈ ਗੱਲਬਾਤ ਤੋਂ ਪਤਾ ਚੱਲਦਾ ਹੈ ਕਿ ਲਵਪ੍ਰੀਤ ਲੰਬੇ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਵਿਚ ਚੱਲ ਰਿਹਾ ਸੀ।

-PTC News

adv-img
adv-img