Advertisment

ਸਤੰਬਰ ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ, ਜਾਣੋ ਨਵੀਆਂ ਕੀਮਤਾਂ

author-image
Pardeep Singh
Updated On
New Update
ਸਤੰਬਰ ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ LPG ਸਿਲੰਡਰ, ਜਾਣੋ ਨਵੀਆਂ ਕੀਮਤਾਂ
Advertisment
ਨਵੀਂ ਦਿੱਲੀ (1 ਸਤੰਬਰ) : ਦੇਸ਼ 'ਚ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ  ਸਤੰਬਰ ਮਹੀਨੇ ਦੇ ਪਹਿਲੇ ਦਿਨ ਵੱਡੀ ਰਾਹਤ ਮਿਲੀ ਹੈ। 1 ਸਤੰਬਰ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਕੀਮਤਾਂ 'ਚ ਇਹ ਕਮੀ ਸਿਰਫ ਕਮਰਸ਼ੀਅਲ ਸਿਲੰਡਰਾਂ 'ਤੇ ਹੀ ਹੋਈ ਹੈ। ਜਦੋਂ ਕਿ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ ਪੁਰਾਣੀਆਂ ਕੀਮਤਾਂ 'ਤੇ ਹੀ ਮਿਲਦਾ ਹੈ।
Advertisment
LPG Latest Price 1 ਸਤੰਬਰ ਤੋਂ ਦਿੱਲੀ 'ਚ 1 ਇੰਡੇਨ ਦੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 91.50 ਰੁਪਏ, ਕੋਲਕਾਤਾ 'ਚ 100 ਰੁਪਏ, ਮੁੰਬਈ 'ਚ 92.50 ਰੁਪਏ, ਚੇਨਈ 'ਚ 96 ਰੁਪਏ ਸਸਤੀ ਹੋ ਜਾਵੇਗੀ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਦਾ ਫਾਇਦਾ ਦੇਸ਼ ਦੇ ਲਗਭਗ ਹਰ ਕੋਨੇ 'ਚ ਮਿਲੇਗਾ। LPG Price Hike ਦਿੱਲੀ 'ਚ ਅੱਜ ਤੋਂ 19 ਕਿਲੋ ਦੇ LPG ਸਿਲੰਡਰ ਦੀ ਕੀਮਤ 1976.50 ਦੀ ਬਜਾਏ 1885 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ ਹੁਣ ਕੋਲਕਾਤਾ 'ਚ ਕੀਮਤਾਂ 1995.5 ਰੁਪਏ 'ਤੇ ਆ ਗਈਆਂ ਹਨ। ਜਦਕਿ ਪਹਿਲਾਂ ਇਹ 2095 ਰੁਪਏ ਸੀ। ਮੁੰਬਈ 'ਚ ਸਿਲੰਡਰ ਦੀ ਕੀਮਤ 1844 ਰੁਪਏ 'ਤੇ ਆ ਗਈ ਹੈ।6 ਜੁਲਾਈ ਤੋਂ ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਯਾਨੀ ਕਿ ਸਿਲੰਡਰ ਅਜੇ ਵੀ ਉਸੇ ਕੀਮਤ 'ਤੇ ਮਿਲੇਗਾ। ਇੰਡੇਨ ਸਿਲੰਡਰ ਦੀ ਕੀਮਤ ਦਿੱਲੀ 'ਚ 1053 ਰੁਪਏ, ਕੋਲਕਾਤਾ 'ਚ 1079 ਰੁਪਏ, ਮੁੰਬਈ 'ਚ 1052, ਚੇਨਈ 'ਚ 1068 ਰੁਪਏ ਹੋਵੇਗੀ। ਇਹ ਵੀ ਪੜ੍ਹੋ:ਵਿਜੀਲੈਂਸ ਨੇ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ 'ਚ ਲੈ ਕੇ ਕੀਤੀ ਪੁੱਛਗਿੱਛpublive-image -PTC News-
latest-news punjab-news lpg-cylinder commercial-cylinders september
Advertisment

Stay updated with the latest news headlines.

Follow us:
Advertisment