LPG cylinder Price Today: ਅਕਤੂਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਅਜਿਹਾ ਮਹਿੰਗਾਈ ਦੇ ਝਟਕੇ ਨਾਲ ਹੋਇਆ ਹੈ। ਦਰਅਸਲ ਦੇਸ਼ ਦੀਆਂ ਵੱਡੀਆਂ ਤੇਲ ਕੰਪਨੀਆਂ ਨੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। 1 ਅਕਤੂਬਰ ਤੋਂ, 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 209 ਰੁਪਏ (LPG cylinder Price increase) ਦਾ ਵਾਧਾ ਹੋਇਆ ਹੈ। LPG ਸਿਲੰਡਰ ਦੀ ਕੀਮਤ 'ਚ ਵਾਧੇ ਤੋਂ ਬਾਅਦ ਦਿੱਲੀ 'ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 1731.50 ਰੁਪਏ ਹੋ ਗਈ ਹੈ। 1 ਸਤੰਬਰ 2023 ਨੂੰ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ 158 ਰੁਪਏ ਦੀ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ 1522.50 ਰੁਪਏ ਹੋ ਗਈ ਸੀ।ਦਰਅਸਲ, 19 ਕਿਲੋ ਦਾ ਗੈਸ ਸਿਲੰਡਰ ਕਮਰਸ਼ੀਅਲ ਗੈਸ ਸਿਲੰਡਰ ਦੇ ਅਧੀਨ ਆਉਂਦਾ ਹੈ। ਅੱਜ ਤੋਂ IOCL ਨੇ 200 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੀਮਤਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ ਹੈ। ਅੱਜ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 209 ਰੁਪਏ ਵਧ ਕੇ 1731.50 ਰੁਪਏ ਹੋ ਗਈ ਹੈ। ਕੋਲਕਾਤਾ 'ਚ 203.5 ਰੁਪਏ ਦੇ ਵਾਧੇ ਤੋਂ ਬਾਅਦ ਅੱਜ ਤੋਂ ਕੀਮਤ 1839.50 ਰੁਪਏ ਹੋ ਗਈ ਹੈ। ਮੁੰਬਈ 'ਚ 202 ਰੁਪਏ ਦੀ ਕਟੌਤੀ ਤੋਂ ਬਾਅਦ ਗੈਸ ਸਿਲੰਡਰ ਦੀ ਕੀਮਤ 1684 ਰੁਪਏ ਹੋ ਗਈ ਹੈ। ਉਥੇ ਹੀ ਚੇਨਈ 'ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 203 ਰੁਪਏ ਵਧ ਕੇ 1898 ਰੁਪਏ ਹੋ ਗਈ ਹੈ।ਘਰੇਲੂ ਗੈਸ ਸਿਲੰਡਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਮਹਾਨਗਰਾਂ ਵਿੱਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਸਮੇਤ ਦੇਸ਼ ਦੇ ਮਹਾਨਗਰਾਂ 'ਚ ਲੋਕਾਂ ਨੂੰ ਹੁਣ ਵੀ ਉਹੀ ਹੀ ਰਕਮ ਅਦਾ ਕਰਨੀ ਪਵੇਗੀ ਜਿੰਨੀ ਸਤੰਬਰ ਮਹੀਨੇ 'ਚ ਅਦਾ ਕੀਤੀ ਜਾ ਰਹੀ ਸੀ। ਕੇਂਦਰ ਸਰਕਾਰ ਨੇ 30 ਅਗਸਤ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ। ਉਦੋਂ ਤੋਂ ਇਸ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮਾਹਿਰਾਂ ਮੁਤਾਬਕ ਨਵੰਬਰ ਮਹੀਨੇ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਹੋਣ ਦੀ ਸੰਭਾਵਨਾ ਹੈ।