Fri, Apr 19, 2024
Whatsapp

ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

Written by  Shanker Badra -- February 04th 2021 01:49 PM
ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ ,ਜਿਸ ਨਾਲ ਆਮ ਲੋਕਾਂ ਦੀ ਜੇਬ 'ਤੇ ਭਾਰੀ ਬੋਝ ਪਵੇਗਾ। ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਸਰਕਾਰ ਨੇ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਇਜ਼ਾਫਾ ਕਰ ਦਿੱਤਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 4 ਫਰਵਰੀ ਨੂੰ ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਕੀਤਾ ਹੈ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ [caption id="attachment_472129" align="aligncenter" width="650"]LPG Cylinder Price : Govt hikes cooking gas price from today | Check Revised rate ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ[/caption] ਅੱਜ ਤੋਂ ਤੁਹਾਨੂੰ ਘਰੇਲੂ ਰਸੋਈ ਗੈਸ ਲਈ ਵਧੇਰੇ ਪੈਸੇ ਖਰਚ ਕਰਨੇ ਪੈਣਗੇ। ਬਿਨਾਂ ਸਬਸਿਡੀ ਵਾਲੇ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉੱਥੇ ਹੀ ਕਮਰਸ਼ੀਅਲ ਸਿਲੰਡਰਾਂ ਦੇ ਭਾਅ 6 ਰੁਪਏ ਘਟਾਏ ਗਏ ਹਨ। ਨਵੀਆਂ ਦਰਾਂ ਅੱਜ ਤੋਂ ਹੀ ਲਾਗੂ ਹੋ ਜਾਣਗੀਆਂ। ਕੀਮਤ ਵਿੱਚ ਵਾਧੇ ਤੋਂ ਬਾਅਦ ਦਿੱਲੀ ਵਿੱਚ ਰਸੋਈ ਗੈਸ ਦੀ ਕੀਮਤ 719 ਰੁਪਏ ਹੋ ਗਈ ਹੈ। [caption id="attachment_472128" align="aligncenter" width="259"]LPG Cylinder Price : Govt hikes cooking gas price from today | Check Revised rate ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ[/caption] ਹੁਣ ਦਿੱਲੀ ਵਿੱਚ ਰਸੋਈ ਗੈਸ ਦੇ ਪ੍ਰਤੀ ਸਿਲੰਡਰ ਦੀ ਕੀਮਤ 719 ਰੁਪਏ, ਕੋਲਕਾਤਾ ਵਿੱਚ 745.50 ਰੁਪਏ, ਮੁੰਬਈ 719 ਰੁਪਏ ਅਤੇ ਚੇਨਈ ਵਿੱਚ 735 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਦੱਸ ਦੇਈਏ ਕਿ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀ ਕੀਮਤ ਵਿੱਚ ਬਦਲਾਅ ਹੁੰਦੇ ਹਨ। ਇਸ ਵਾਰ 1 ਫਰਵਰੀ ਨੂੰ ਸਿਰਫ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 190 ਰੁਪਏ ਦਾ ਵਾਧਾ ਹੋਇਆ ਸੀ। ਜਿਸ ਦਿਨ ਕਮਰਸ਼ੀਅਲ ਸਿਲੰਡਰ ਦੇ ਭਾਅ ਵਧਾਏ ਗਏ ਸਨ। ਉਸ ਦਿਨ ਘਰੇਲੂ ਸਿਲੰਡਰਾਂ ਦੇ ਭਾਅ 'ਚ ਕੋਈ ਛੇੜਛਾੜ ਨਹੀਂ ਕੀਤੀ ਗਈ ਸੀ। [caption id="attachment_472127" align="aligncenter" width="318"]LPG Cylinder Price : Govt hikes cooking gas price from today | Check Revised rate ਸਰਕਾਰ ਦਾ ਆਮ ਲੋਕਾਂ ਨੂੰ ਵੱਡਾ ਝਟਕਾ, ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ ਅੱਜ ਇਸ ਦੀ ਕੀਮਤ ਵਿੱਚ ਵੀ ਪ੍ਰਤੀ ਸਿਲੰਡਰ 6 ਰੁਪਏ ਹੇਠਾਂ ਆ ਗਿਆ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ਵਿਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1533 ਰੁਪਏ, ਕੋਲਕਾਤਾ ਵਿਚ 1598.50 ਰੁਪਏ, ਮੁੰਬਈ ਵਿਚ 1482.50 ਰੁਪਏ ਅਤੇ ਚੇਨਈ ਵਿਚ 1649 ਰੁਪਏ ਹੋ ਗਈ ਹੈ। ਦੇਸ਼ ਵਿੱਚ ਐਲਪੀਜੀ ਦੀ ਪਹੁੰਚ ਤਕਰੀਬਨ 99.5 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਦੇਸ਼ ਵਿਚ ਐਲਪੀਜੀ ਦੇ ਲਗਭਗ 28.9 ਮਿਲੀਅਨ ਖਪਤਕਾਰ ਹਨ। ਜਨਵਰੀ ਮਹੀਨੇ ਵਿੱਚ ਐਲ.ਪੀ.ਜੀ. ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ ਸੀ। -PTCNews


Top News view more...

Latest News view more...