ਮੁੱਖ ਖਬਰਾਂ

ਆਮ ਲੋਕਾਂ ਨੂੰ ਮਹਿੰਗਾਈ ਦੀ ਇਕ ਹੋਰ ਡੋਜ਼, 25 ਰੁਪਏ ਫ਼ਿਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

By Shanker Badra -- March 01, 2021 11:06 am -- Updated:March 01, 2021 11:12 am

ਨਵੀਂ ਦਿੱਲੀ : ਅੱਜ ਇੱਕ ਮਾਰਚ ਹੈ ਅਤੇ ਅੱਜ ਤੋਂ ਦੇਸ਼ ਵਿੱਚ ਬੈਂਕਿੰਗ, ਗੈਸ ਸਿਲੰਡਰ ਦੀਆਂ ਕੀਮਤਾਂ, ਸਿਹਤ ਅਤੇ ਸਿੱਖਿਆ ਸਮੇਤ ਕਈ ਖੇਤਰਾਂ ਵਿੱਚ ਤਬਦੀਲੀਆਂ ਹੋ ਰਹੀਆਂ ਹਨ। ਤੁਹਾਡੀ ਜ਼ਿੰਦਗੀ ਵੀ ਇਨ੍ਹਾਂ ਖੇਤਰਾਂ ਦੇ ਬਦਲਦੇ ਨਿਯਮਾਂ ਨਾਲ ਪ੍ਰਭਾਵਿਤ ਹੋਵੇਗੀ, ਕਿਉਂਕਿ ਇਹ ਨਿਯਮ ਤੁਹਾਡੇ ਨਾਲ ਸਿੱਧੇ ਤੌਰ 'ਤੇ ਸਬੰਧਿਤ ਹਨ।

LPG cylinder prices increase by Rs 25, check Delhi rates ਆਮ ਲੋਕਾਂ ਨੂੰ ਮਹਿੰਗਾਈ ਦੀ ਇਕ ਹੋਰ ਡੋਜ਼, 50 ਰੁਪਏ ਫ਼ਿਰਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਪੜ੍ਹੋ ਹੋਰ ਖ਼ਬਰਾਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਕੀਤਾ ਜਾਵੇਗਾ ਵਿਧਾਨ ਸਭਾ ਦਾ ਘਿਰਾਓ

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 1 ਮਾਰਚ ਸੋਮਵਾਰ ਨੂੰ ਸਬਸਿਡੀ ਵਾਲੇ ਘਰੇਲੂ ਗੈਸ (LPG Price) ਸਿਲੰਡਰਾਂ ਦੀ ਕੀਮਤ ਵਿਚ ਅੱਜ ਫਿਰ ਤੋਂ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ 14.2 ਕਿੱਲੋ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਹੁਣ 794 ਰੁਪਏ ਤੋਂ ਵਧ ਕੇ 819 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ 25 ਫਰਵਰੀ ਨੂੰ ਐਲਪੀਜੀ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ।

LPG cylinder prices increase by Rs 25, check Delhi rates ਆਮ ਲੋਕਾਂ ਨੂੰ ਮਹਿੰਗਾਈ ਦੀ ਇਕ ਹੋਰ ਡੋਜ਼, 50 ਰੁਪਏ ਫ਼ਿਰਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਇਸ ਦੇ ਨਾਲ ਹੀ ਕੋਲਕਾਤਾ ਵਿੱਚ ਸਬਸਿਡੀ ਵਾਲੇ ਅਤੇ ਵਪਾਰਕ ਗੈਸ ਸਿਲੰਡਰ ਦੋਵਾਂ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦੇ ਵਾਧੇ ਤੋਂ ਬਾਅਦ ਹੁਣ ਇਸ ਨੂੰ ਵਧਾ ਕੇ 845.50 ਰੁਪਏ ਕਰ ਦਿੱਤਾ ਗਿਆ ਹੈ, ਜਦਕਿ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 19 ਰੁਪਏ ਦਾ ਵਾਧਾ ਕੀਤਾ ਗਿਆ ਹੈ। ਅੱਜ ਤੋਂ ਤੁਹਾਨੂੰ ਘਰੇਲੂ ਰਸੋਈ ਗੈਸ ਲਈ ਵਧੇਰੇ ਪੈਸੇ ਖਰਚ ਕਰਨੇ ਪੈਣਗੇ।

LPG cylinder prices increase by Rs 25, check Delhi rates ਆਮ ਲੋਕਾਂ ਨੂੰ ਮਹਿੰਗਾਈ ਦੀ ਇਕ ਹੋਰ ਡੋਜ਼, 50 ਰੁਪਏ ਫ਼ਿਰਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਦੱਸ ਦੇਈਏ ਕਿ ਸਰਕਾਰੀ ਤੇਲ ਅਤੇ ਗੈਸ ਕੰਪਨੀਆਂ ਨੇ ਮਾਰਚ ਮਹੀਨੇ ਦੇ ਪਹਿਲੇ ਦਿਨ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਉਪਭੋਗਤਾ ਨੂੰ ਕਰਾਰਾ ਝਟਕਾ ਦਿੱਤਾ ਹੈ। ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਤਿੰਨ ਵਾਰ ਵਾਧਾ ਹੋਇਆ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਫਰਵਰੀ ਨੂੰ 25 ਰੁਪਏ, 14 ਫਰਵਰੀ ਨੂੰ 50 ਰੁਪਏ , 25 ਫ਼ਰਵਰੀ ਨੂੰ 25 ਰੁਪਏ ਦਾ ਵਾਧਾ ਹੋਇਆ ਸੀ।
-PTCNews

  • Share