Advertisment

LPG Price : ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ, 100 ਰੁਪਏ ਵਧੀ ਸਿਲੰਡਰ ਦੀ ਕੀਮਤ

author-image
Shanker Badra
Updated On
New Update
LPG Price : ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ, 100 ਰੁਪਏ ਵਧੀ ਸਿਲੰਡਰ ਦੀ ਕੀਮਤ
Advertisment
ਨਵੀਂ ਦਿੱਲੀ : ਦਸੰਬਰ ਮਹੀਨੇ ਦੇ ਪਹਿਲੇ ਹੀ ਦਿਨ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਇੱਕ ਹੋਰ ਝਟਕਾ ਦਿੱਤਾ ਹੈ। ਦੇਸ਼ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ। ਐੱਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। publive-image LPG Price : ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ, 100 ਰੁਪਏ ਵਧੀ ਸਿਲੰਡਰ ਦੀ ਕੀਮਤ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 266 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ ਇਸ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ। ਅਜਿਹੇ 'ਚ ਰੈਸਟੋਰੈਂਟ ਆਦਿ 'ਚ ਖਾਣਾ-ਪੀਣਾ ਮਹਿੰਗਾ ਹੋ ਸਕਦਾ ਹੈ। ਹਾਲਾਂਕਿ ਇਸ ਵਾਧੇ ਤੋਂ ਬਾਅਦ ਦਿੱਲੀ 'ਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਹੁਣ 2101 ਰੁਪਏ ਹੋ ਗਈ ਹੈ।
Advertisment
publive-image LPG Price : ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ, 100 ਰੁਪਏ ਵਧੀ ਸਿਲੰਡਰ ਦੀ ਕੀਮਤ ਇਸ ਤੋਂ ਇਲਾਵਾ ਕੋਲਕਾਤਾ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ ਹੁਣ 2177 ਰੁਪਏ ਹੋਵੇਗੀ। ਹੁਣ ਮੁੰਬਈ 'ਚ ਇਸ ਦੀ ਕੀਮਤ 2051 ਰੁਪਏ ਅਤੇ ਚੇਨਈ 'ਚ 2234 ਰੁਪਏ ਹੋਵੇਗੀ। ਅਕਤੂਬਰ ਵਿੱਚ ਦਿੱਲੀ ਵਿੱਚ ਇੱਕ ਵਪਾਰਕ ਸਿਲੰਡਰ ਦੀ ਕੀਮਤ 1736.5 ਰੁਪਏ ਸੀ। ਇਸ ਦੇ ਨਾਲ ਹੀ ਕੋਲਕਾਤਾ 'ਚ ਇਸ ਦੀ ਕੀਮਤ 1805.5 ਰੁਪਏ ਅਤੇ ਮੁੰਬਈ 'ਚ 1685 ਰੁਪਏ ਸੀ। publive-image LPG Price : ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ, 100 ਰੁਪਏ ਵਧੀ ਸਿਲੰਡਰ ਦੀ ਕੀਮਤ ਉਮੀਦ ਕੀਤੀ ਜਾ ਰਹੀ ਸੀ ਕਿ ਅਗਲੇ ਕੁਝ ਦਿਨਾਂ 'ਚ ਉੱਤਰ ਪ੍ਰਦੇਸ਼, ਪੰਜਾਬ ਸਮੇਤ ਪੰਜ ਸੂਬਿਆਂ 'ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਐੱਲ.ਪੀ.ਜੀ. ਸਿਲੰਡਰ ਦੇ ਰੇਟ 'ਚ ਸ਼ਾਇਦ ਕੋਈ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਅਜਿਹਾ ਨਹੀਂ ਹੋਇਆ। ਆਮ ਲੋਕਾਂ ਲਈ ਰਾਹਤ ਦੀ ਗੱਲ ਹੈ ਕਿ 14.2 ਕਿਲੋ ਦੇ ਐਲਪੀਜੀ ਸਿਲੰਡਰ ਦੇ ਰੇਟ ਪਹਿਲਾਂ ਵਾਂਗ ਹੀ ਰੱਖੇ ਗਏ ਹਨ। ਇਸ ਨੂੰ ਬਦਲਿਆ ਨਹੀਂ ਗਿਆ ਹੈ। -PTCNews publive-image-
lpg-price lpg-gas-price-today gas-cylinder-price-hiked
Advertisment

Stay updated with the latest news headlines.

Follow us:
Advertisment