Mon, Dec 22, 2025
Whatsapp

ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ

Reported by:  PTC News Desk  Edited by:  Shanker Badra -- May 01st 2019 02:02 PM
ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ

ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ

ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ:ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ।ਓਥੇ ਇੰਦਰਾ ਨਗਰ ਦੀ ਮਾਇਆਵਤੀ ਕਾਲੋਨੀ 'ਚ ਸਵੇਰੇ 3 ਵਜੇ ਇੱਕ ਘਰ 'ਚ ਭਿਆਨਕ ਅੱਗ ਲੱਗ ਗਈ ਹੈ।ਇਸ ਦੌਰਾਨ ਅੱਗ ਲੱਗਣ ਦੇ ਕਾਰਨ ਸਾਰਾ ਘਰ ਸੜ ਕੇ ਸੁਆਹ ਹੋ ਗਿਆ ਹੈ।ਇਸ ਹਾਦਸੇ ਵਿੱਚ ਇੱਕ ਬੱਚੀ ਸਮੇਤ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਹੈ। [caption id="attachment_289814" align="aligncenter" width="300"]Lucknow Fire At Home child including family Five members died ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ[/caption] ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ,ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਇੱਕ ਦਰਜ਼ਨ ਗੱਡੀਆਂ ਨੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਪਰ ਇਸ ਤੋਂ ਪਹਿਲਾਂ ਸਾਰਾ ਕੁੱਝ ਸੜ ਕੇ ਸੁਆਹ ਹੋ ਗਿਆ ਸੀ।ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। [caption id="attachment_289813" align="aligncenter" width="300"]Lucknow Fire At Home child including family Five members died ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ[/caption] ਇਸ ਮਗਰੋਂ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਘਰ 'ਚੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਮੌਤ ਦਾ ਕਾਰਨ ਦਮ ਘੁੱਟਣਾ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਸਮੇਤ ਛੇ ਮਹੀਨਿਆਂ ਦੀ ਇੱਕ ਛੋਟੀ ਬੱਚੀ ਵੀ ਸ਼ਾਮਲ ਹੈ। [caption id="attachment_289812" align="aligncenter" width="300"]Lucknow Fire At Home child including family Five members died ਇੱਕ ਘਰ 'ਚ ਅੱਗ ਲੱਗਣ ਕਾਰਨ 6 ਮਹੀਨਿਆਂ ਦੀ ਮਾਸੂਮ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਹਾਰਾਸ਼ਟਰ ‘ਚ ਨਕਸਲੀਆਂ ਨੇ ਕੀਤਾ ਵੱਡਾ ਹਮਲਾ , 27 ਮਸ਼ੀਨਾਂ ਅਤੇ ਵਾਹਨਾਂ ਨੂੰ ਲਾਈ ਅੱਗ ਦੱਸ ਦੇਈਏ ਕਿ ਘਰ ਵਿੱਚ ਗੈਸ ਚੁੱਲ੍ਹੇ ਦਾ ਇੱਕ ਗੋਦਾਮ ਸੀ ,ਜਿਸ ਵਿੱਚ ਛੋਟੇ ਗੈਸ ਸਿਲੰਡਰ ਅਤੇ ਗੈਸ ਚੁੱਲ੍ਹੇ ਦਾ ਸਮਾਨ ਸੀ।ਜਿਸ ਵਿੱਚ ਅੱਗ ਲੱਗਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਅੱਗ ਲੱਗਣ ਦੇ ਕਾਰਨ ਸਾਰਾ ਘਰ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...

PTC NETWORK
PTC NETWORK