ਦੇਸ਼

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਹੋਇਆ ਦੇਹਾਂਤ

By Riya Bawa -- July 09, 2022 4:02 pm

ਲਖਨਉ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਦੂਜੀ ਪਤਨੀ ਸਾਧਨਾ ਗੁਪਤਾ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ, ਗੁੜਗਾਓਂ ਦੇ ਮੇਦਾਂਤਾ ਹਸਪਤਾਲ ਨੇ ਅਜੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪਿਛਲੇ ਹਫਤੇ ਹੀ ਸਾਧਨਾ ਗੁਪਤਾ ਨੂੰ ਸ਼ੂਗਰ ਸਮੇਤ ਕਈ ਹੋਰ ਬੀਮਾਰੀਆਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਾਇਮ ਸਿੰਘ ਯਾਦਵ ਗੁੜਗਾਓਂ ਲਈ ਰਵਾਨਾ ਹੋ ਗਏ ਹਨ।

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਹੋਇਆ ਦੇਹਾਂਤ

ਮੁਲਾਇਮ ਅਤੇ ਸਾਧਨਾ ਗੁਪਤਾ ਦਾ ਵਿਆਹ 2003 ਵਿੱਚ ਹੋਇਆ ਸੀ। ਉਨ੍ਹਾਂ ਦਾ ਪੁੱਤਰ ਪ੍ਰਤੀਕ ਯਾਦਵ ਹੈ। ਪ੍ਰਤੀਕ ਦੀ ਪਤਨੀ ਅਪਰਣਾ ਯਾਦਵ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਈ ਸੀ। ਫੇਫੜਿਆਂ 'ਚ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਹੋਇਆ ਦੇਹਾਂਤ

ਇਹ ਵੀ ਪੜ੍ਹੋ: ਲੁਧਿਆਣਾ ਸਟੇਸ਼ਨ 'ਤੇ ਖੜ੍ਹੀ ਯਾਤਰੀ ਟ੍ਰੇਨ ਦੇ ਡੱਬੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਕੁਝ ਦਿਨ ਪਹਿਲਾਂ ਤਕ ਖਰਾਬ ਸਿਹਤ ਕਾਰਨ ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਮੁਲਾਇਮ ਸਿੰਘ ਯਾਦਵ ਵੀ ਉਥੇ ਦਾਖਲ ਸਨ। ਸਾਧਨਾ ਗੁਪਤਾ ਦੀ ਮੌਤ ਦੀ ਸੂਚਨਾ 'ਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਪਹੁੰਚੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲਖਨਊ ਲਿਆਂਦਾ ਜਾ ਰਿਹਾ ਹੈ। ਮੁਲਾਇਮ ਸਿੰਘ ਯਾਦਵ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੀ ਪਤਨੀ ਸਾਧਨਾ ਗੁਪਤਾ ਦਾ ਹੋਇਆ ਦੇਹਾਂਤ

-PTC News

  • Share